Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Chandigarh ????ਸ਼੍ਰੀ ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

????ਸ਼੍ਰੀ ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

by Newslineexpres@1

ਚੰਡੀਗੜ੍ਹ, 11 ਮਾਰਚ: ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਸ਼੍ਰੀ ਸੰਦੀਪ ਸੈਣੀ ਵੱਲੋਂ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ(ਬੈਕਫਿੰਕੋ) ਦੇ ਚੇਅਰਮੈਨ ਦਾ ਚਾਰਜ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਵੱਲੋਂ ਵਾਈਸ-ਚੇਅਰਮੈਨ ਦਾ ਚਾਰਜ ਸੰਭਾਲਿਆ ਗਿਆ।  

ਸ਼੍ਰੀ ਸੰਦੀਪ ਸੈਣੀ ਵੱਲੋਂ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ। ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਪਛੜ੍ਹੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜੌਰ ਵਰਗ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਵੱਲੋਂ ਸਮੂਹ ਸਟਾਫ ਨਾਲ ਮੀਟਿੰਗ ਕਰਦੇ ਹੋਏ ਇਹ ਵਿਸ਼ਵਾਸ਼ ਦਵਾਇਆ ਗਿਆ ਕਿ ਉਹ ਨਿਗਮ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪੰਜਾਬ ਰਾਜ ਦੇ ਵੱਧ ਤੋਂ ਵੱਧ ਲੋੜਵੰਦ ਵਿਅਕਤੀਆਂ ਤੱਕ ਪਹੁੰਚਾਉਣ ਦਾ ਪੂਰਜੋਰ ਯਤਨ ਕਰਨਗੇ। 

ਇਸ ਮੌਕੇ ਬੈਕਫਿੰਕੋ ਦੇ ਕਾਰਜਕਾਰੀ ਡਾਇਰੈਕਟਰ ਡਾ. ਸੋਨਾ ਥਿੰਦ, ਸ਼੍ਰੀ ਅਸ਼ਵਨੀ ਗੁਪਤਾ, ਸਹਾਇਕ ਜਨਰਲ ਮੈਨੇਜਰ(ਵਿੱਤ) ਅਤੇ ਸ਼੍ਰੀ ਅਮਰਜੀਤ ਸਿੰਘ, ਸਹਾਇਕ ਜਨਰਲ ਮੈਨੇਜਰ(ਅਮਲਾ) ਮੌਜੂਦ ਸਨ।

Related Articles

Leave a Comment