ਚੰਡੀਗੜ੍ਹ, 13 ਮਾਰਚ : ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੀਰਵਾਰ ਯਾਨੀ ਕਿ 14 ਮਾਰਚ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ ਨੇ ਬੀਤੇ ਦਿਨੀਂ ਹੀ ਇਸ ਦਾ ਇਸ਼ਾਰਾ ਕੀਤਾ ਸੀ, ਜਦੋਂ ਉਨ੍ਹਾਂ ਨੂੰ ਲੋਕ ਸਭਾ ਚੋਣ ਲੜਨ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ- ਮੈਂ ਨਹੀਂ, ਮੇਰੀ ਮਾਂ ਪ੍ਰਨੀਤ ਕੌਰ ਪਟਿਆਲਾ ਸੀਟ ਤੋਂ ਲੋਕ ਸਭਾ ਚੋਣ ਲੜਣਗੇ।
previous post
