Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Chandigarh ????3,000 ਰੁ: ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ 

????3,000 ਰੁ: ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ 

by Newslineexpres@1

ਚੰਡੀਗੜ੍ਹ, 20 ਮਾਰਚ: ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਮਾਲ ਹਲਕਾ ਗਿੱਦਰਾਂਵਾਲੀ, ਫਾਜ਼ਿਲਕਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਵਿਨੋਦ ਕੁਮਾਰ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਵਿਰੁੱਧ ਇਹ ਮਾਮਲਾ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਘੱਲੂ ਨਿਵਾਸੀ ਅਮਰੀਕ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ਫਰਦ ਦੀਆਂ ਕਾਪੀਆਂ ਦੇਣ ਬਦਲੇ ਰਿਸ਼ਵਤ ਵਜੋਂ 8,000 ਰੁਪਏ ਮੰਗੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 1000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3000 ਰੁਪਏ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਤਹਿਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਉਕਤ ਮਾਲ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related Articles

Leave a Comment