newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home International ????ਅਦਾਲਤ ‘ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

????ਅਦਾਲਤ ‘ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

by Newslineexpres@1

ਚੰਡੀਗੜ੍ਹ, 20 ਮਾਰਚ: ਨਿਊਜ਼ਲਾਈਨ ਐਕਸਪ੍ਰੈਸ –ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਹੇੜੀਕੇ, ਜ਼ਿਲਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ. ਨੇ ਇਸੇ ਪਿੰਡ ਦੇ ਰਹਿਣ ਵਾਲੇ ਉਸਦੇ ਦੋਸਤ ਗੁਰਜੋਤ ਸਿੰਘ ਅਤੇ ਉਸਦੀ ਮਾਤਾ ਕਰਮਜੀਤ ਕੌਰ, ਜਿੰਨਾ ਖਿਲਾਫ ਥਾਣਾ ਸ਼ੇਰਪੁਰ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਹੈ, ਕੋਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਨ੍ਹਾਂ ਕੋਲੋਂ ਪਹਿਲਾਂ ਵੀ ਇਸੇ ਕੇਸ ਵਿੱਚ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕਰਨ ਬਦਲੇ ਵੱਖ-ਵੱਖ ਮੌਕਿਆਂ ’ਤੇ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਸ਼ਿਕਾਇਤਕਰਤਾ ਤੋਂ 20,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ। 

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ.ਐਸ.ਆਈ. ਦਰਸ਼ਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related Articles

Leave a Comment