Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Chandigarh ????25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

????25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

by Newslineexpres@1

ਚੰਡੀਗੜ੍ਹ, 22 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਰਨਾਲਾ ਨਿਵਾਸੀ ਰਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਬਿਲਡਿੰਗ ਇੰਸਪੈਕਟਰ ਹੰਡਿਆਇਆ ਚੌਂਕ ਬਰਨਾਲਾ ਵਿਖੇ ਸਥਿਤ ਉਸਦੀ ਮੋਟਰ ਵਰਕਸ਼ਾਪ ਦਾ ਨਕਸ਼ਾ ਪਾਸ ਕਰਵਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 25,000 ਰੁਪਏ ਵਿੱਚ ਤੈਅ ਹੋ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related Articles

Leave a Comment