Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Chandigarh ????ਪੰਜਾਬ ਕਾਂਗਰਸ ਨੂੰ ਵੱਡਾ ਝਟਕਾ; MP ਰਵਨੀਤ ਬਿੱਟੂ BJP ‘ਚ ਸ਼ਾਮਲ

????ਪੰਜਾਬ ਕਾਂਗਰਸ ਨੂੰ ਵੱਡਾ ਝਟਕਾ; MP ਰਵਨੀਤ ਬਿੱਟੂ BJP ‘ਚ ਸ਼ਾਮਲ

by Newslineexpres@1

ਨਵੀਂ ਦਿੱਲੀ, 26 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਲੁਧਿਆਣਾ ਤੋਂ ਕਾਂਗਰਸ MP ਰਵਨੀਤ ਬਿੱਟੂ BJP ‘ਚ ਸ਼ਾਮਿਲ ਹੋ ਗਏ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਸਭ ਤੋਂ ਵੱਡਾ ਝਟਕਾ ਲੱਗਾ ਹੈ। ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਣ ਵਾਲੇ ਰਵਨੀਤ ਬਿੱਟੂ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਮੰਨੇ ਜਾਂਦੇ ਹਨ। ਉਹ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਿਲ ਹੋਏ। ਰਵਨੀਤ ਬਿੱਟੂ ਤੀਜੀ ਵਾਰ ਕਾਂਗਰਸ ਦੇ ਸੰਸਦ ਮੈਂਬਰ ਬਣੇ ਹਨ। ਉਹ ਇਸ ਵੇਲੇ ਲੁਧਿਆਣਾ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਹਨ। ਇਸ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਵਿਚ ਕਾਂਗਰਸ ਦੀ ਨੁਮਾਇੰਦਗੀ ਕਰ ਚੁੱਕੇ ਹਨ। ਰਵਨੀਤ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ।

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦੀ ਹਾਂ, ਮੈਂ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਪੰਜਾਬ ਨਾਲ ਬਹੁਤ ਪਿਆਰ ਹੈ ਅਤੇ ਉਹ ਸੂਬੇ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ। ਪੰਜਾਬ ਨੂੰ ਕਿਉਂ ਪਿੱਛੇ ਛੱਡਿਆ ਜਾਵੇ।

Related Articles

Leave a Comment