ਪਟਿਆਲਾ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿੱਚ ਪੈਂਦੇ ਅਮਨ ਨਗਰ ‘ਚ ਰਹਿਣ ਵਾਲੀ 10 ਸਾਲਾ ਮਾਨਵੀ ਦੀ ਕੇਕ ਖਾਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਮਾਨਵੀ ਦੇ ਜਨਮਦਿਨ ਤੇ ਇਹ ਕੇਕ ਮੰਗਵਾਇਆ ਗਿਆ ਸੀ, ਜਿਸ ਨੂੰ ਖਾਣ ਤੋਂ ਬਾਅਦ ਉਸ ਨੇ ਦਮ ਤੋੜ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦੀ ਬੇਟੀ ਦੇ ਜਨਮਦਿਨ ਤੇ ਅਸੀਂ ਆਨਲਾਈਨ ਕੇਕ ਮੰਗਵਾਇਆ ਸੀ ਜਿਸ ਨੂੰ ਖਾਣ ਤੋਂ ਬਾਅਦ ਸਾਡਾ ਸਾਰਾ ਪਰਿਵਾਰ ਬਿਮਾਰ ਹੋ ਗਿਆ। ਇਸ ਤੋਂ ਬਾਅਦ ਦੇਰ ਰਾਤ ਮਾਨਵੀ ਦੀ ਤਬੀਅਤ ਜਿਆਦਾ ਖਰਾਬ ਹੋਈ। ਸਵੇਰੇ ਜਦੋਂ ਉਨ੍ਹਾਂ ਦੇਖਿਆ ਤਾਂ ਪਤਾ ਲੱਗਿਆ ਕਿ ਉਨ੍ਹਾਂ ਦੀ ਬੇਟੀ ਦਾ ਸਰੀਰ ਠੰਡਾ ਪੈ ਚੁੱਕਿਆ ਸੀ, ਜਿਸ ‘ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਹਸਪਤਾਲ ‘ਚ ਡਾਕਟਰਾਂ ਵੱਲੋਂ ਮਾਨਵੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਮਾਮਲੇ ਸਬੰਧੀ ਸਿਹਤ ਵਿਭਾਗ ਵੱਲੋਂ ਵੀ ਜਿਸ ਬੇਕਰੀ ‘ਤੋਂ ਇਹ ਕੇਕ ਮੰਗਵਾਇਆ ਗਿਆ ਸੀ, ਉਸ ਦੇ ਉੱਪਰ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ।
previous post
