Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Chandigarh ????ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਭਰ ‘ਚ ਵਧਾਈ ਚੌਕਸੀ

????ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਭਰ ‘ਚ ਵਧਾਈ ਚੌਕਸੀ

by Newslineexpres@1

ਲੋਕ ਸਭਾ ਚੋਣਾਂ ਦੀ ਤਿਆਰੀ ਦੀ ਸਮੀਖਿਆ ਲਈ ਕਮਿਸ਼ਨ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਕੀਤੀ ਅੰਤਰ-ਰਾਜੀ ਮੀਟਿੰਗ

ਚੰਡੀਗੜ੍ਹ, 2 ਅਪ੍ਰੈਲ: ਨਿਊਜ਼ਲਾਈਨ ਐਕਸਪ੍ਰੈਸ – ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਅਜੇ ਭਾਦੂ ਦੀ ਅਗਵਾਈ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਅਤੇ ਇਨਕਮ ਟੈਕਸ, ਈਡੀ, ਕਸਟਮਜ਼ ਸਮੇਤ ਇਨਫੋਰਸਮੈਂਟ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਬੰਧਾਂ ਤੇ ਕਾਨੂੰਨ ਵਿਵਸਥਾ ਦੇ ਤਾਲਮੇਲ ਦੀ ਸਮੀਖਿਆ ਕਰਨ ਲਈ ਅੰਤਰ-ਰਾਜੀ ਮੀਟਿੰਗ ਕੀਤੀ ਗਈ।  

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਮਿਸ਼ਨ ਦੀ ਟੀਮ ਨੇ ਸੂਬੇ ਦੀਆਂ ਚੋਣ ਟੀਮਾਂ ਅਤੇ ਸਬੰਧਤ ਏਜੰਸੀਆਂ ਨੂੰ ਸਰਹੱਦਾਂ ‘ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਸੂਬੇ ਦੇ ਅਧਿਕਾਰੀਆਂ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੰਤਰਰਾਜੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਕਮਿਸ਼ਨ ਦੀ ਟੀਮ ਨੇ ਵਿਸ਼ੇਸ਼ ਤੌਰ ‘ਤੇ ਗੁਆਂਢੀ ਰਾਜਾਂ ਦੀਆਂ ਅੰਤਰ-ਰਾਜੀ ਚੈਕ ਪੋਸਟਾਂ ‘ਤੇ ਹੋਰ ਚੌਕਸੀ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫਤ ਦੀਆਂ ਚੀਜ਼ਾਂ ਦੀ ਸਰਹੱਦ ਪਾਰ ਤੋਂ ਰੋਕ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਦੀ ਟੀਮ ਨੂੰ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਅਧਿਕਾਰੀਆਂ ਨੂੰ ਨਾਲ ਲੱਗਦੇ ਸਰਹੱਦੀ ਰਾਜਾਂ ਦੇ ਸਹਿਯੋਗ ਨਾਲ ਗੈਰ ਕਾਨੂੰਨੀ ਸਮਾਨ ਦੀਆਂ ਜ਼ਬਤੀਆਂ ਵਧਾਉਣ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉੱਥੇ ਹੀ ਕਮਿਸ਼ਨ ਦੀ ਟੀਮ ਨੇ ਵਿਸ਼ੇਸ਼ ਤੌਰ ‘ਤੇ ਪੁਲਿਸ ਅਤੇ ਸੀਆਰਪੀਐਫ ਦੀਆਂ ਟੀਮਾਂ ਨੂੰ ਸਖ਼ਤ ਨਿਗਰਾਨੀ ਰੱਖਣ ਅਤੇ ਨਸ਼ਿਆਂ ਨੂੰ ਰੋਕਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਦੀ ਟੀਮ ਨੂੰ ਯਕੀਨ ਦਿਵਾਇਆ ਕਿ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਯੋਗ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।  

Related Articles

Leave a Comment