ਚੰਡੀਗੜ੍ਹ, 2 ਅਪਰੈਲ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ 1 ਜੂਨ ਦੀ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ।
ਸਰਕਾਰੀ ਬੁਲਾਰੇ ਵੱਲੋਂ ਅੱਜ ਇੱਥੇ ਦਿੱਤੀ ਜਾਣਕਾਰੀ ਅਨੁਸਾਰ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ (1) ਤਹਿਤ 1 ਜੂਨ ਨੂੰ ਪੇਡ (ਅਦਾਇਗੀਯੋਗ) ਛੁੱਟੀ ਰਹੇਗੀ। ਇਹ ਛੁੱਟੀ ਕਿਸੇ ਵੀ ਬਿਜਨਿਸ, ਵਪਾਰ, ਉਦਯੋਗ ਜਾਂ ਕਿਸੇ ਵੀ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਲਈ ਐਲਾਨੀ ਗਈ ਹੈ।