???? ਅਰਵਿੰਦ ਕੇਜਰੀਵਾਲ ਦੀ ਗਿਰਫਤਾਰੀ ਦੇ ਵਿਰੁੱਧ ਆਪ ਆਗੂਆਂ ਨੇ ਭੁੱਖ ਹੜਤਾਲ ਕਰਕੇ ਕੀਤਾ ਰੋਸ ਪ੍ਰਦਰਸ਼ਨ
ਪਟਿਆਲਾ, 7 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਅੱਜ ਪਟਿਆਲਾ ਵਿਖੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਪਟਿਆਲਾ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਮੇਘ ਚੰਦ ਸ਼ਰਮਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ਼ੈਰ ਸਵਿਧਾਨਿਕ ਤਰੀਕੇ ਨਾਲ ਹੋਈ ਗ੍ਰਿਫਤਾਰੀ ਦੇ ਵਿਰੋਧ ਵਿੱਚ ਭਗਤ ਸਿੰਘ ਚੋਂਕ ਘਲੋਰੀ ਗੇਟ ਵਿਖੇ ਸੈਂਕੜੇ ਕਾਰਕੁੰਨਾਂ ਨਾਲ ਸਮੂਹਿਕ ਭੂਖ ਹੜਤਾਲ ਕੀਤੀ ਗਈ। ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਭੂੱਖੇ ਰਹਿ ਕੇ ਮੋਦੀ ਅਤੇ ਭਾਜਪਾ ਸਰਕਾਰ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਤੇਜਿੰਦਰ ਮਹਿਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿੱਚ ਅੰਦਰ ਖਾਤੇ ਐਮਰਜੰਸੀ ਵਾਲੇ ਹਾਲਾਤ ਬਣੇ ਹੋਏ ਹਨ। ਲੋਕਾਂ ਵੱਲੋਂ ਚੁਣੀਆਂ ਹੋਈਆਂ ਸਰਕਾਰਾਂ ਤੋੜ ਕੇ ਭਾਜਪਾ ਦੀ ਸਰਕਾਰ ਜਾਂ ਜਬਰਦਸਤੀ ਗਠਜੋੜ ਵਾਲੀ ਸਰਕਾਰ ਬਣਾਈਆਂ ਜਾ ਰਹੀਆਂ ਹਨ ਅਤੇ ਦੇਸ਼ ਵਿੱਚ ਉਭਰਦੇ ਹੋਏ ਨੇਤਾ ਅਰਵਿੰਦ ਕੇਜਰੀਵਾਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸਦਾ ਆਮ ਆਦਮੀ ਪਾਰਟੀ ਦਾ ਇੱਕਲਾ ਇਕੱਲਾ ਵਰਕਰ ਵਿਰੋਧ ਕਰਦਾ ਹੈ।
ਇਸ ਮੌਕੇ ਲੋਕ ਸਭਾ ਇੰਚਾਰਜ ਇੰਦਰਜੀਤ ਸੰਧੂ, ਜਿਲ੍ਹਾ ਜਰਨਲ ਸਕੱਤਰ ਸੁਖਦੇਵ ਸਿੰਘ ਔਲਖ, ਪ੍ਰੀਤੀ ਮਲਹੋਤਰਾ ਸੂਬਾ ਪ੍ਰਧਾਨ ਮਹਿਲਾ ਵਿੰਗ, ਵਿੱਕੀ ਘਨੌਰ ਸੂਬਾ ਪ੍ਰਧਾਨ ਸਪੋਰਟ ਵਿੰਗ, ਆਰ ਪੀ ਐਸ ਮਲਹੋਤਰਾ ਸੂਬਾ ਪ੍ਰਧਾਨ ਬੁਧੀਜੀਵੀ ਵਿੰਗ, ਅਮਰੀਕ ਸਿੰਘ ਬੰਗੜ ਸਯੁਕਤ ਸਕੱਤਰ ਪੰਜਾਬ, ਜਰਨੈਲ ਸਿੰਘ ਮੰਨੂ ਸਯੁਕਤ ਸਕੱਤਰ ਪੰਜਾਬ, ਬਲਵਿੰਦਰ ਸਿੰਘ ਝਾਰਵਾ ਵਾਈਸ ਚੇਅਰਮੈਨ ਪੀ ਆਰ ਟੀ ਸੀ, ਪ੍ਰਵੀਨ ਛਾਬੜਾ ਸੀਨੀਅਰ ਵਾਈਸ ਚੇਅਰਮੈਨ ਪੀ ਆਈ ਡੀ ਸੀ, ਦੀਪਕ ਸੂਦ ਜੁਆਇੰਟ ਸਕੱਤਰ ਟਰੈਡ ਵਿੰਗ, ਅਸ਼ੋਕ ਸਿਰਸਵਾਲ ਡਾਇਰੈਕਟਰ ਐਸ ਸੀ ਲੈਂਡ, ਜਸਵੰਤ ਰਾਏ ਜੁਆਇੰਟ ਸਕੱਤਰ ਐਸ ਸੀ ਵਿੰਗ, ਕੁਲਦੀਪ ਸਿੰਘ, ਸੰਜੀਵ ਗੁਪਤਾ, ਅਮਿਤ ਵਿੱਕੀ ਬਿਕਰਮ ਸ਼ਰਮਾ, ਅਮਨ ਬਾਂਸਲ, ਰਾਜੂ ਸਾਹਨੀ, ਹਰਸ਼ਪਾਲ, ਮੋਨਿਕਾ ਸ਼ਰਮਾ, ਰਾਜ ਕੁਮਾਰ ਮਿਠਾਰੀਆਂ ਤੋਂ ਇਲਾਵਾ ਹੋਰ ਸਾਥੀ ਮੌਜੂਦ ਰਹੇ।
Newsline Express