Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home GAMES ???? ਵਿਰਸਾ ਸੰਭਾਲ ਵਿਸਾਖੀ ਗੱਤਕਾ ਮੁਕਾਬਲੇ ਮੁਹਾਲੀ ਵਿਖੇ 12 ਅਪ੍ਰੈਲ ਨੂੰ : ਫੂਲਰਾਜ ਸਿੰਘ

???? ਵਿਰਸਾ ਸੰਭਾਲ ਵਿਸਾਖੀ ਗੱਤਕਾ ਮੁਕਾਬਲੇ ਮੁਹਾਲੀ ਵਿਖੇ 12 ਅਪ੍ਰੈਲ ਨੂੰ : ਫੂਲਰਾਜ ਸਿੰਘ

by Newslineexpres@1

???? ਵਿਰਸਾ ਸੰਭਾਲ ਵਿਸਾਖੀ ਗੱਤਕਾ ਮੁਕਾਬਲੇ ਮੁਹਾਲੀ ਵਿਖੇ 12 ਅਪ੍ਰੈਲ ਨੂੰ : ਫੂਲਰਾਜ ਸਿੰਘ

ਮੁਹਾਲੀ, 10 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ –  ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਐਸ.ਏ.ਐਸ. ਨਗਰ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਦੇ ਸਹਿਯੋਗ ਨਾਲ ਗੁਰਦੁਆਰਾ ਨਾਨਕ ਦਰਬਾਰ, ਸੈਕਟਰ 91, ਐਸ.ਏ.ਐਸ. ਨਗਰ ਵਿਖੇ ਸ਼ੁੱਕਰਵਾਰ 12 ਅਪ੍ਰੈਲ ਨੂੰ ਸ਼ਾਮ 4 ਵਜੇ ਤੋਂ ਦੇਰ ਰਾਤ 8 ਵਜੇ ਤੱਕ ਵਿਰਸਾ ਸੰਭਾਲ ਵਿਸਾਖੀ ਗੱਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਦੌਰਾਨ ਨਾਮੀ ਗੱਤਕਾ ਅਖਾੜਿਆਂ ਦੇ ਗੱਤਕੇਬਾਜ ਆਪਣੀ ਜੰਗਜੂ ਕਲਾ ਦੇ ਜੌਹਰ ਦਿਖਾਉਣਗੇ।
ਇਹ ਜਾਣਕਾਰੀ ਦਿੰਦੇ ਹੋਏ ਜ਼ਿਲਾ ਗੱਤਕਾ ਐਸੋਸੀਏਸ਼ਨ ਦੇ ਮੁੱਖ ਕੋਆਰਡੀਨੇਟਰ ਅਤੇ ਐਨ.ਜੀ.ਏ.ਆਈ. ਦੇ ਅੰਤਰਰਾਸ਼ਟਰੀ ਮਾਮਲੇ ਡਾਇਰੈਕਟੋਰੇਟ ਦੇ ਚੇਅਰਮੈਨ ਸਾਬਕਾ ਐਮਸੀ ਸ. ਫੂਲਰਾਜ ਸਿੰਘ ਨੇ ਦੱਸਿਆ ਕਿ ਇਸ ਮੌਕੇ ਜੰਗਜੂ ਸ਼ਸਤਰ ਕਲਾ ਦੇ ਪ੍ਰਦਰਸ਼ਨ ਅਤੇ ਗੱਤਕਾ ਮੁਕਾਬਲਿਆਂ ਵਿਚ ਲੜਕੇ ਤੇ ਲੜਕੀਆਂ ਵੀ ਭਾਗ ਲੈਣਗੀਆਂ। ਇਹਨਾਂ ਵਿਰਾਸਤੀ ਖੇਡਾਂ ਮੌਕੇ ਗੱਤਕਾ ਸੋਟੀ-ਫੱਰੀ ਦੇ ਵਿਅਕਤੀਗਤ ਮੁਕਾਬਲੇ ਵੀ ਕਰਵਾਏ ਜਾਣਗੇ।
ਜ਼ਿਲਾ ਗੱਤਕਾ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਚੌਹਾਨ, ਪ੍ਰਧਾਨ ਕੁਲਦੀਪ ਸਿੰਘ ਸਮਾਣਾ ਅਤੇ ਜਨਰਲ ਸਕੱਤਰ ਆਰ.ਪੀ. ਸ਼ਰਮਾ ਨੇ ਦੱਸਿਆ ਕਿ ਜੇਤੂ ਖਿਡਾਰੀਆਂ ਦਾ ਵਿਸੇਸ਼ ਤੌਰ ਉਤੇ ਸਨਮਾਨ ਕੀਤਾ ਜਾਵੇਗਾ ਅਤੇ ਸਮੂਹ ਗੱਤਕੇਬਾਜਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ।
ਇਸ ਮੌਕੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਮੁੱਖ ਮਹਿਮਾਨ ਅਤੇ ਗੁਰਮੀਤ ਸਿੰਘ, ਚੇਅਰਮੈਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ ਪ੍ਰੋਗਰਾਮ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਇਹ ਮੁਕਾਬਲੇ ਦੇਖਣ ਲਈ ਹੁੰਮ ਹੁਮਾ ਕੇ ਪੁੱਜਣ ਦਾ ਸੱਦਾ ਦਿੱਤਾ ਹੈ।                Newsline Express

Related Articles

Leave a Comment