???? ਵੀਰ ਹਕੀਕਤ ਰਾਏ ਮਾਡਲ ਸੀ.ਸੈ. ਸਕੂਲ ਵਿਖੇ ਉਤਸਾਹ ਤੇ ਧੂਮਧਾਮ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ
???? ਡਾਕਟਰ ਭੀਮ ਰਾਓ ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ
ਪਟਿਆਲਾ, 12 ਅਪ੍ਰੈਲ – ਸੁਨੀਤਾ ਵਰਮਾ / ਨਿਊਜ਼ਲਾਈਨ ਐਕਸਪ੍ਰੈਸ – ਅੱਜ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਬੜੇ ਹੀ ਉਤਸਾਹ ਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨੌਵੀਂ ਕਲਾਸ ਦੀ ਵਿਦਿਆਰਥਣ ਈਸ਼ਾ ਵਰਮਾ ਨੇ ਜਿਥੇ ਵਿਸਾਖੀ ਦੇ ਇਤਿਹਾਸ ‘ਤੇ ਚਾਨਣਾ ਪਾਇਆ, ਉਥੇ ਨਾਲ ਹੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਉਹਨਾਂ ਨੂੰ ਯਾਦ ਕਰਦਿਆਂ ਆਪਣੇ ਹੱਕਾਂ ਦੀ ਰਾਖੀ ਕਰਨ ਦੇ ਨਾਲ ਨਾਲ ਫਰਜ਼ਾਂ ਨੂੰ ਨਿਭਾਉਣ ਦਾ ਵੀ ਸੰਦੇਸ਼ ਦਿੱਤਾ।
ਸਕੂਲ ਦੇ ਪਹਿਲੀ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੇ ਤਾਂ ਸਕੂਲ ਦੇ ਪਾਰਕ ਵਿੱਚ ਕਣਕ ਦੀ ਵਾਢੀ, ਭੱਤਾ ਲੈ ਜਾਣ, ਤ੍ਰਿੰਜਣ, ਗ਼ੁਬਾਰੇ ਵਾਲਾ, ਕੁਸ਼ਤੀ ,ਖਾਣ ਪੀਣ ਦੇ ਸਮਾਨ ਦੀਆਂ ਦੁਕਾਨਾਂ, ਝੁੱਲੇ ਝੁਟਣ ਦਾ ਦ੍ਰਿਸ਼ ਦਰਸਾ ਕੇ ਵਿਸਾਖੀ ਦੇ ਮੇਲੇ ਦਾ ਦ੍ਰਿਸ਼ ਹੀ ਸਿਰਜ ਦਿੱਤਾ। ਰੰਗ ਬਰੰਗੀਆਂ ਪੁਸ਼ਾਕਾਂ ਵਿੱਚ ਸਜੇ ਛੋਟੇ ਵੱਡੇ ਵਿਦਿਆਰਥੀਆਂ ਨੇ ਢੋਲ ਦੀ ਤਾਲ ‘ਤੇ ਭੰਗੜਾ ਗਿੱਧਾ ਪਾ ਕੇ ਸਭ ਦਾ ਦਿਲ ਮੋਹ ਲਿਆ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਸਭ ਨੂੰ ਵਿਸਾਖੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਸਕੂਲ ਦੇ ਸਮੂਹ ਅਧਿਆਪਕ ਤੇ ਸਟਾਫ ਮੈਂਬਰ ਵੀ ਮੌਜ਼ੂਦ ਸਨ। ਕੁੱਲ ਮਿਲਾ ਕੇ ਇਹ ਪ੍ਰੋਗਰਾਮ ਬਹੁਤ ਹੀ ਮਨਮੋਹਕ ਤੇ ਯਾਦਗਾਰੀ ਰਿਹਾ।
Newsline Express