???? ਵੀਰ ਹਕੀਕਤ ਰਾਏ ਸਕੂਲ ਪਟਿਆਲਾ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
???? ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਪਟਿਆਲਾ, 19 ਅਪ੍ਰੈਲ – ਸੁਨੀਤਾ ਵਰਮਾ / ਨਿਊਜ਼ਲਾਈਨ ਐਕਸਪ੍ਰੈਸ – ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ 10ਵੀਂ ਜਮਾਤ ਦੇ ਨਤੀਜੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਹੇ ਹਨ। ਵਿਦਿਆਰਥੀਆਂ ਨੇ ਉਸ ਵਾਰ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਾਲ 67 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਸ ਵਿੱਚ ਭਾਰਤੀ ਨੇ 92% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸਾਕਸ਼ੀ 87% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਹੇਮੰਤ ਕੁਮਾਰ ਨੇਂ 85% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। 15 ਵਿਦਿਆਰਥੀਆਂ ਨੇ 80/% ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਨੂੰ ਰੌਸ਼ਨ ਕੀਤਾ ਹੈ ਜਦਕਿ ਹੋਰ ਸਾਰੇ ਵਿਦਿਆਰਥੀਆਂ ਨੇ ਵੀ ਬਹੁਤ ਚੰਗੇ ਅੰਕ ਪ੍ਰਾਪਤ ਕੀਤੇ ਹਨ।
ਸਕੂਲ ਦੇ ਸ਼ਾਨਦਾਰ ਨਤੀਜਿਆਂ ਤੋਂ ਖੁਸ਼ ਹੋ ਸਕੂਲ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਅਤੇ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਪ੍ਰਧਾਨ ਸ਼੍ਰੀ ਵਿਪਨ ਸ਼ਰਮਾ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਉਹਨਾਂ ਦੇ ਸੁਨਹਿਰੀ ਭਵਿੱਖ ਲਈ ਆਸ਼ੀਰਵਾਦ ਦਿੱਤਾ।
Newsline Express