ਪਟਿਆਲਾ, 23 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਜੱਟਾਂ ਵਾਲਾ ਚੌਂਤਰਾ ਇਲਾਕੇ ਵਿਚ ਸਥਿਤ ਗੁਰਦੁਆਰਾ ਸ੍ਰੀ ਪੁਣਛ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਅਗਨ ਭੇਟ ਹੋਣ ਦੀ ਖਬਰ ਸਾਹਮਣੇ ਆਈ। ਇਹ ਸਰੂਪ ਸ਼ਾਰਟ ਸਰਕਟ ਕਾਰਨ ਅਗਨ ਭੇਟ ਹੋਏ ਦੱਸੇ ਗਏ ਹਨ। ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੌਕੇ ਉਤੇ ਪਹੁੰਚੀ ਟੀਮ, ਜਿਸ ਵਿਚ ਹੈੱਡ ਗ੍ਰੰਥੀ ਪ੍ਰਣਾਮ ਸਿੰਘ ਤੇ ਮੈਨੇਜਰ ਕਰਨੈਲ ਸਿੰਘ ਸ਼ਾਮਿਲ ਸਨ, ਵਲੋਂ ਦੱਸਿਆ ਗਿਆ ਕਿ ਉਨ੍ਹਾਂ ਵਲੋਂ ਇਹ ਅਗਨ ਭੇਟ ਹੋਏ ਸਰੂਪ ਆਪਣੇ ਕਬਜ਼ੇ ਵਿਚ ਲੈ ਲਏ ਗਏ ਹਨ। ਬੀਤੀ ਰਾਤ ਕਰੀਬ ਇਕ ਵਜੇ ਗੁਰਦੁਆਰਾ ਸਾਹਿਬ ਵਿਖੇ ਪਲਾਸਟਿਕ ਦੇ ਪੱਖੇ ਨੂੰ ਅੱਗ ਲੱਗੀ, ਜਿਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਟ ਹੋ ਗਏ। ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਕਿਹਾ ਕਿ ਘਟਨਾ ਕਿਸਦੀ ਅਣਗਿਹਲੀ ਕਾਰਨ ਵਾਪਰੀ, ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ
