Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Corruption ????20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

????20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

by Newslineexpres@1

????ਮੁਲਜ਼ਮ ਨੇ ਬੈਂਕ ਖਾਤੇ ਵਿੱਚ ਪਹਿਲਾਂ ਪਵਾਏ ਸੀ 20,000 ਰੁਪਏ

ਚੰਡੀਗੜ੍ਹ, 25 ਅਪ੍ਰੈਲ, 2024: ਨਿਊਜ਼ਲਾਈਨ ਐਕਸਪ੍ਰੈਸ – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ, ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਤੀਸ਼ ਕੁਮਾਰ ਵਾਸੀ ਪਿੰਡ ਕਿਸ਼ਨਪੁਰਾ, ਤਹਿਸੀਲ ਡੇਰਾਬੱਸੀ, ਐਸ.ਏ.ਐਸ. ਨਗਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਰਮਚਾਰੀ ਨੇ ਉਸਦੀ ਲੜਕੀ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਵਿੱਚ ਮੱਦਦ ਕਰਨ ਬਦਲੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਉਸ ਕੋਲੋਂ 20,000 ਰੁਪਏ ਲੈ ਚੁੱਕਾ ਹੈ ਜੋ ਯੋਨੋ ਐਪ ਰਾਹੀਂ ਉਸਦੇ ਬੈਂਕ ਖਾਤੇ ਵਿੱਚ ਭੇਜੇ ਗਏ ਸਨ ਅਤੇ ਹੁਣ ਉਹ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਈ.ਓ.ਡਬਲਯੂ. ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲ਼ਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਯੂ. ਲੁਧਿਆਣਾ ਯੂਨਿਟ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Related Articles

Leave a Comment