newslineexpres

Joe Rogan Podcasts You Must Listen
Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਪੁੱਜੇ

ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਪੁੱਜੇ

by Newslineexpres@1

ਅੰਮ੍ਰਿਤਸਰ, 26 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਬੇਟੀ ਨਿਆਮਤ ਕੌਰ ਮਾਨ ਨੂੰ ਮੱਥਾ ਟਿਕਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਪਹੁੰਚੇ। ਇਸ ਮੌਕੇ ਮਾਨ ਦੀ ਮਾਤਾ ਹਰਪਾਲ ਕੌਰ ਤੇ ਭੈਣ ਮਨਪ੍ਰੀਤ ਕੌਰ ਵੀ ਨਾਲ ਹਨ।

ਨਿਆਮਤ ਕੌਰ ਮਾਨ ਦਾ ਜਨਮ 28 ਮਾਰਚ 2024 ਨੂੰ ਹੋਇਆ ਸੀ। ਮਾਨ ਦਾ ਦੂਸਰਾ ਵਿਆਹ ਡਾ. ਗੁਰਪ੍ਰੀਤ ਕੌਰ ਨਾਲ 7 ਜੁਲਾਈ 2022 ਨੂੰ ਹੋਇਆ ਸੀ। ਭਗਵੰਤ ਮਾਨ ਪਹਿਲੀ ਵਾਰੀ ਆਪਣੀ ਬੇਟੀ ਨਿਆਮਤ ਕੌਰ ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟਿਕਾਉਣ ਲਈ ਲੈ ਕੇ ਪਹੁੰਚੇ ਹਨ। ਭਗਵੰਤ ਸਿੰਘ ਮਾਨ ਕੱਲ ਲੋਕ ਸਭਾ ਹਲਕ‍ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਰੋਡ ਸ਼ੋਅ ਕਰਨ ਲਈ ਪਹੁੰਚੇ ਸਨ।

Related Articles

Leave a Comment