newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home commonwealth games ???? ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਵੱਲੋਂ 17 ਮੁੱਦਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ ;  ਲੋਕ ਭਲਾਈ ਤੇ ਹਰ ਵਰਗ ਨੂੰ ਰਾਹਤ ਪ੍ਰਦਾਨ ਕਰਨ ਵਾਲਾ ਹੈ ਚੋਣ ਮੈਨੀਫੈਸਟੋ: ਪਵਨ ਗੁਪਤਾ

???? ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਵੱਲੋਂ 17 ਮੁੱਦਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ ;  ਲੋਕ ਭਲਾਈ ਤੇ ਹਰ ਵਰਗ ਨੂੰ ਰਾਹਤ ਪ੍ਰਦਾਨ ਕਰਨ ਵਾਲਾ ਹੈ ਚੋਣ ਮੈਨੀਫੈਸਟੋ: ਪਵਨ ਗੁਪਤਾ

by Newslineexpres@1

???? ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਵੱਲੋਂ 17 ਮੁੱਦਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ

???? ਲੋਕ ਭਲਾਈ ਤੇ ਹਰ ਵਰਗ ਨੂੰ ਰਾਹਤ ਪ੍ਰਦਾਨ ਕਰਨ ਵਾਲਾ ਹੈ ਚੋਣ ਮੈਨੀਫੈਸਟੋ: ਪਵਨ ਗੁਪਤਾ

  ਪਟਿਆਲਾ, 27 ਅਪ੍ਰੈਲ – ਰਮਨ, ਗਰੋਵਰ / ਨਿਊਜ਼ਲਾਈਨ ਐਕਸਪ੍ਰੈਸ –  ਦੇਸ਼ ਭਰ ਵਿੱਚ 50 ਲੋਕ ਸਭਾ ਸੀਟਾਂ ‘ਤੇ ਚੋਣ ਲੜਨ ਜਾ ਰਹੀ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਪਾਰਟੀ ਨੇ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਪਵਨ ਗੁਪਤਾ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਨੇ ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਆਯੋਜਿਤ ਇੱਕ ਵੱਡੀ ਪ੍ਰੈਸ ਕਾਨਫਰੰਸ ਦੌਰਾਨ 17 ਮੁੱਦਿਆਂ ‘ਤੇ ਅਧਾਰਿਤ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ।
ਲੋਕ ਸਭਾ ਚੋਣਾਂ 2024 ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਨ ਗੁਪਤਾ ਨੇ ਕਿਹਾ ਕਿ ਸਾਡਾ ਮੈਨੀਫੈਸਟੋ ਆਮ ਲੋਕਾਂ ਨੂੰ ਰਾਹਤ ਦੇਣ ਲਈ ਤੇ ਭਲਾਈ ਸਕੀਮਾਂ ਜਾਰੀ ਰੱਖ ਕੇ ਆਮ ਲੋਕਾਂ ਦੀ ਆਮਦਨ ਵਧਾਉਣ ਦੇ ਵਿਚਾਰਾਂ ‘ਤੇ ਆਧਾਰਿਤ ਹੈ ਤਾਂ ਜੋ ਹਰ ਵਿਅਕਤੀ ਆਪਣੀ ਆਮਦਨ ਨਾਲ ਆਪਣਾ ਅਤੇ ਆਪਣੇ ਪਰਿਵਾਰ ਦਾ ਵਧੀਆ ਢੰਗ ਨਾਲ ਪਾਲਣ-ਪੋਸ਼ਣ ਕਰ ਸਕੇ ਅਤੇ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਚੀਜ਼ ਮੁਫਤ ਦੇਣ ਦੀ ਲੋੜ ਹੀ ਨਾ ਪਵੇ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸੇ ਵੀ ਸਿਆਸੀ ਪਾਰਟੀ ਨੇ ਪੰਜਾਬ ਦੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਹਿੱਤਾਂ ਦੀ ਪ੍ਰਵਾਹ ਨਹੀਂ ਕੀਤੀ ਅਤੇ ਸਿਰਫ਼ ਉਨ੍ਹਾਂ ਦੀਆਂ ਵੋਟਾਂ ਲੈ ਕੇ ਸੱਤਾ ਵਿੱਚ ਆਈ ਹੈ।
ਪਵਨ ਗੁਪਤਾ ਨੇ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ 35000 ਅੱਤਵਾਦ ਪ੍ਰਭਾਵਿਤ ਹਿੰਦੂਆਂ ਲਈ 781 ਕਰੋੜ ਰੁਪਏ ਦਾ ਪੈਕੇਜ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ, ਜਦਕਿ ਭਾਜਪਾ ਨੇ ਅਕਾਲੀ ਦਲ ਨਾਲ ਮਿਲ ਕੇ ਪੰਜਾਬ ਦੀ ਸੱਤਾ ਦਾ ਆਨੰਦ ਮਾਣਿਆ ਪਰ ਪੰਜਾਬ ਦੇ 35000 ਅੱਤਵਾਦ ਪ੍ਰਭਾਵਿਤ ਹਿੰਦੂਆਂ ਦੇ ਜ਼ਖਮਾਂ ‘ਤੇ ਮੱਲ੍ਹਮ ਲਾਉਣ ਲਈ 10 ਮਿੰਟ ਵੀ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਕਿਸਾਨਾਂ, ਮਜ਼ਦੂਰਾਂ, ਸਮੂਹ ਮਿਹਨਤਕਸ਼ ਲੋਕਾਂ ਅਤੇ ਸਮੂਹ ਅਸੰਗਠਿਤ ਵਰਗ ਦੀਆਂ ਪ੍ਰਮੁੱਖ ਮੰਗਾਂ ਦੀ ਪੁਰਜ਼ੋਰ ਹਮਾਇਤ ਕਰਦੀ ਹੈ ਅਤੇ ਸ਼ਿਵ ਸੈਨਾ ਹਿੰਦੁਸਤਾਨ ਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਚੋਣ ਮਨੋਰਥ ਪੱਤਰ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਪਾਰਟੀ ਆਲ ਇੰਡੀਆ ਹਿੰਦੂ ਟੈਂਪਲ ਮੈਨੇਜਮੈਂਟ ਐਕਟ ਨੂੰ ਲਾਗੂ ਕਰਵਾਉਣ ਲਈ ਲੋਕ ਸਭਾ ਵਿੱਚ ਜ਼ੋਰਦਾਰ ਯਤਨ ਕਰੇਗੀ ਤਾਂ ਜੋ ਇਤਿਹਾਸਕ ਪ੍ਰਾਚੀਨ ਹਿੰਦੂ ਮੰਦਰਾਂ ਨੂੰ ਆਜ਼ਾਦ ਕਰਵਾ ਕੇ ਹਿੰਦੂ ਸਮਾਜ ਨੂੰ ਸਮਰਪਿਤ ਕੀਤਾ ਜਾ ਸਕੇ।
ਪਵਨ ਗੁਪਤਾ ਨੇ ਸਿੱਖਿਆ ਨੂੰ ਅਸਲ ਰੁਜ਼ਗਾਰ ਨਾਲ ਜੋੜਨ ਲਈ ਵੱਡੇ ਉਪਰਾਲੇ ਕਰਨ ਦਾ ਵੀ ਵਾਅਦਾ ਕੀਤਾ ਹੈ। ਸਿੱਖਿਆ ਦੇ ਪੱਧਰ ਵਿੱਚ ਲੋੜੀਂਦੀਆਂ ਤਬਦੀਲੀਆਂ ਦੇ ਨਾਲ-ਨਾਲ ਉਨ੍ਹਾਂ ਰੁਜ਼ਗਾਰ ਦੇ ਸਾਧਨ ਜੋੜਨ ਦੀ ਗੱਲ ਵੀ ਕਹੀ। ਇਸ ਦੇ ਨਾਲ ਹੀ ਬਜ਼ੁਰਗਾਂ ਨੂੰ ਹਰ ਮਹੀਨੇ 10,000 ਰੁਪਏ ਪੈਨਸ਼ਨ ਦੇਣ ਦੀ ਗੱਲ ਵੀ ਕੀਤੀ ਗਈ ਹੈ। ਆਮ ਨਾਗਰਿਕਾਂ ਨੂੰ ਨਿੱਜੀ ਅਤੇ ਸਰਕਾਰੀ ਖੇਤਰਾਂ ਵਿੱਚ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਫ਼ਤ ਦਿੱਤੀਆਂ ਜਾਣਗੀਆਂ।
ਪਵਨ ਗੁਪਤਾ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਵਿੱਚ ਵਿਦੇਸ਼ੀ ਹਮਲਾਵਰਾਂ ਵੱਲੋਂ ਆਪਣੀ ਤਾਕਤ ਦੇ ਜ਼ੋਰ ‘ਤੇ ਵਿਵਾਦਤ ਬਣਾਏ ਗਏ ਸਨਾਤਨ ਹਿੰਦੂ ਧਰਮ ਦੇ ਸਾਰੇ ਮੰਦਰਾਂ ਸਬੰਧੀ, ਸੱਤਾ ਵਿੱਚ ਆਉਣ ‘ਤੇ, ਕਾਨੂੰਨ ਪਾਸ ਕੀਤਾ ਜਾਵੇਗਾ ਕਿ ਸਾਰੇ ਇਤਿਹਾਸਕ ਪੁਰਾਤਨ ਸਨਾਤਨ ਹਿੰਦੂ ਮੰਦਰਾਂ ਦੇ ਵਿਵਾਦ ਨੂੰ ਖਤਮ ਕੀਤਾ ਜਾਵੇਗਾ ਅਤੇ ਵਿਸ਼ਾਲ ਮੰਦਰਾਂ ਨੂੰ ਤੀਰਥ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ।
ਅੰਤ ਵਿੱਚ ਉਨ੍ਹਾਂ ਮੈਨੀਫੈਸਟੋ ਦੇ ਇੱਕ ਅਹਿਮ ਨੁਕਤੇ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਦੇਸ਼ ਦੇ ਨਾਗਰਿਕਾਂ ਜਾਂ ਰਾਸ਼ਟਰੀ ਸੰਪਤੀ ਨੂੰ ਤਬਾਹ ਜਾਂ ਨੁਕਸਾਨ ਕਰਨ ਵਾਲੇ ਕਿਸੇ ਵੀ ਅੱਤਵਾਦੀ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਮਾਣਯੋਗ ਰਾਸ਼ਟਰਪਤੀ ਅੱਗੇ ਰਹਿਮ ਦੀ ਅਪੀਲ ਦਾਇਰ ਕਰਨ ਦਾ ਅਧਿਕਾਰ ਨਹੀਂ ਹੋਵੇਗਾ, ਕਿਉਂਕਿ ਮੌਤ ਦੀ ਸਜ਼ਾ ਦਾ ਦੋਸ਼ੀ ਰਾਸ਼ਟਰਪਤੀ ਅੱਗੇ ਤਰਸ ਕਰਨ ਦੀ ਅਪੀਲ ਦੀ ਅਰਜ਼ੀ ਦੇ ਕੇ ਲੰਬੇ ਸਮੇਂ ਤੱਕ ਸਹੂਲਤਾਂ ਪ੍ਰਾਪਤ ਕਰਕੇ ਆਪਣਾ ਜੀਵਨ ਬਤੀਤ ਕਰਦਾ ਹੈ।
ਅੱਜ, ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦਾ ਮੈਨੀਫੈਸਟੋ ਜਾਰੀ ਕਰਦੇ ਹੋਏ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਦੇ ਨਾਲ ਪਾਰਟੀ ਦੇ ਮਹਿਲਾ ਵਿੰਗ ਦੀ ਉੱਤਰ ਭਾਰਤੀ ਪ੍ਰਧਾਨ ਸ੍ਰੀਮਤੀ ਸਵਰਾਜ ਘੁੰਮਣ ਭਾਟੀਆ, ਸ੍ਰੀਮਤੀ ਕਾਂਤਾ ਬਾਂਸਲ, ਮੀਤ ਪ੍ਰਧਾਨ ਉੱਤਰੀ ਭਾਰਤ ਹਿੰਦੁਸਤਾਨ ਮਹਿਲਾ ਸੈਨਾ, ਪਟਿਆਲਾ, ਪਾਰਟੀ ਦੇ ਪਟਿਆਲਾ ਤੋਂ ਲੋਕਸਭਾ ਚੋਣ ਦੇ ਉਮੀਦਵਾਰ ਕ੍ਰਿਸ਼ਨ ਕੁਮਾਰ ਗਾਬਾ, ਐਡਵੋਕੇਟ ਪੰਕਜ ਗੌੜ ਪੰਜਾਬ ਪ੍ਰਧਾਨ ਹਿੰਦੁਸਤਾਨ ਐਡਵੋਕੇਟ ਕਾਨੂੰਨੀ ਸੈਨਾ, ਸ਼ਾਮਕਾਂਤ ਪਾਂਡੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਜ਼ਿਲ੍ਹਾ ਇੰਚਾਰਜ ਪਟਿਆਲਾ, ਤਰੁਣ ਪਾਲ ਸਿੰਘ ਕੋਹਲੀ ਜ਼ਿਲ੍ਹਾ ਇੰਚਾਰਜ ਮੀਡੀਆ ਪਟਿਆਲਾ, ਰਾਕੇਸ਼ ਕੁਮਾਰ ਜ਼ਿਲ੍ਹਾ ਮੀਤ ਪ੍ਰਧਾਨ ਪਟਿਆਲਾ, ਐਡਵੋਕੇਟ ਰੌਨੀ ਹਿੰਦੁਸਤਾਨ ਐਡਵੋਕੇਟ ਸੈਨਾ, ਹਿਤੇਸ਼ ਰਿੰਕੂ ਭਾਰਦਵਾਜ ਪੰਜਾਬ ਪ੍ਰਧਾਨ ਹਿੰਦੁਸਤਾਨ ਆਈਟੀ ਸੈਨਾ ਦੇ ਆਗੂ ਤੇ ਹੋਰ ਵੀ ਹਾਜ਼ਰ ਸਨ।

Related Articles

Leave a Comment