newslineexpres

Home Education ???? ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ 8ਵੀਂ ਤੇ 12ਵੀਂ ਦੇ ਨਤੀਜੇ ਰਹੇ ਸ਼ਾਨਦਾਰ ; ਸਕੂਲ ਵਿਦਿਆਰਥਣ ਦਾ ਨਾਂਅ ਮੈਰਿਟ ਲਿਸਟ ਵਿਚ ਹੋਇਆ ਦਰਜ਼ : ਪ੍ਰਿੰ. ਸਰਲਾ ਭਟਨਾਗਰ

???? ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ 8ਵੀਂ ਤੇ 12ਵੀਂ ਦੇ ਨਤੀਜੇ ਰਹੇ ਸ਼ਾਨਦਾਰ ; ਸਕੂਲ ਵਿਦਿਆਰਥਣ ਦਾ ਨਾਂਅ ਮੈਰਿਟ ਲਿਸਟ ਵਿਚ ਹੋਇਆ ਦਰਜ਼ : ਪ੍ਰਿੰ. ਸਰਲਾ ਭਟਨਾਗਰ

by Newslineexpres@1

???? ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ 8ਵੀਂ ਤੇ 12ਵੀਂ ਦੇ ਨਤੀਜੇ ਰਹੇ ਸ਼ਾਨਦਾਰ

???? ਸਕੂਲ ਵਿਦਿਆਰਥਣ ਦਾ ਨਾਂਅ ਮੈਰਿਟ ਲਿਸਟ ਵਿਚ ਹੋਇਆ ਦਰਜ਼ : ਪ੍ਰਿੰ. ਸਰਲਾ ਭਟਨਾਗਰ

ਪਟਿਆਲਾ, 1 ਮਈ – ਸੁਨੀਤਾ ਵਰਮਾ / ਨਿਊਜ਼ਲਾਈਨ ਐਕਸਪ੍ਰੈਸ –  ਪਟਿਆਲਾ ਦੇ ਪ੍ਰਸਿੱਧ “ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ” ਦੀ ਅੱਠਵੀਂ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਅਤੇ ਸਕੂਲ ਦੀ ਵਿਦਿਆਰਥਣ ਯੋਗਿਤਾ ਨੇ 97.33% ਅੰਕ ਲੈ ਕੇ ਮੈਰਿਟ ਸੂਚੀ ਵਿੱਚ ਨਾਂਅ ਦਰਜ਼ ਕੀਤਾ ਅਤੇ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਰਿਤਵਿਕ ਨੇ 96.66% ਅੰਕ ਲੈ ਕੇ ਦੂਜਾ ਸਥਾਨ ਅਤੇ ਪ੍ਰਤੀਕ ਨੇ 95.33% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ।
ਅੱਠਵੀਂ ਦੀ ਪ੍ਰੀਖਿਆ ਵਿੱਚ 65 ਵਿਦਿਆਰਥੀ ਸ਼ਾਮਿਲ ਹੋਏ ਜਿਨ੍ਹਾਂ ਵਿੱਚੋਂ 13 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ ਜਦਕਿ 19 ਵਿਦਿਆਰਥੀਆਂ ਨੇ 80% ਤੋਂ ਵੱਧ ਅਤੇ ਬਾਕੀ ਸਾਰੇ ਵਿਦਿਆਰਥੀ 70% ਤੋਂ ਵੱਧ ਅੰਕ ਲੈ ਕੇ ਪਾਸ ਹੋਏ।
ਬਾਰਵੀਂ ਵੀ ਬੋਰਡ ਦੀ ਪ੍ਰੀਖਿਆ ਵਿੱਚ ਸਕੂਲ ਦੇ 107 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ ਵਿੱਚੋਂ ਸਾਇੰਸ ਗਰੁੱਪ ਦੀ ਵਿਦਿਆਰਥਣ ਹਰਸ਼ਿਤਾ ਨੇ 96.8% ਅੰਕ ਲੈ ਕੇ ਪਹਿਲਾ ਸਥਾਨ, ਕਮਰਸ ਗਰੁੱਪ ਦੀ ਹਰਮਨ ਕੌਰ ਨੇ 96% ਅੰਕ ਲੈ ਕੇ ਦੂਜਾ ਸਥਾਨ ਤੇ ਦੀਪਿਕਾ ਸ਼ਰਮਾ ਨੇ 95.8% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। 13 ਵਿਦਿਆਰਥੀਆਂ ਨੇ 90% ਤੋਂ ਵੱਧ, 31 ਵਿਦਿਆਰਥੀਆਂ ਨੇ 80% ਤੋਂ ਵੱਧ ਤੇ ਬਾਕੀ ਸਭ ਵਿਦਿਆਰਥੀ 70% ਤੋਂ ਵੱਧ ਅੰਕ ਲੈ ਕੇ ਪਾਸ ਹੋਏ।
ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਤੇ ਸਕੂਲ ਸਭਾ ਦੇ ਪ੍ਰਧਾਨ ਸ਼੍ਰੀਮਾਨ ਵਿਪਨ ਸ਼ਰਮਾ ਨੇ ਸਾਰੇ ਹੀ ਹੋਣਹਾਰ ਵਿਦਿਆਰਥੀਆਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਚਿੰਨ੍ਹ ਦਿੰਦਿਆਂ ਮੂੰਹ ਮਿੱਠਾ ਕਰਵਾ ਕੇ ਅਤੇ ਵਧਾਈਆਂ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਵੱਲੋਂ ਸਮੂਹ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਸਹਿਯੋਗ ਲਈ ਧੰਨਵਾਦ ਕੀਤਾ।
Newsline Express

Related Articles

Leave a Comment