???? ਨਿਊ ਡੈਫੋਡਿਲਜ਼ ਪਬਲਿਕ ਹਾਈ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਪਟਿਆਲਾ, 1 ਮਈ – ਰਮਨ / ਨਿਊਜ਼ਲਾਈਨ ਐਕਸਪ੍ਰੈਸ – ਨਿਊ ਡੈਫੋਡਿਲਜ਼ ਪਬਲਿਕ ਹਾਈ ਸਕੂਲ ਪਟਿਆਲਾ ਦਾ ਅੱਠਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਪੰਜਾਬ 5ਸਕੂਲ਼ ਸਿੱਖਿਆ ਬੋਰਡ ਵੱਲੋਂ ਲਈ ਗਈ ਅੱਠਵੀਂ ਦੀ ਪ੍ਰੀਖਿਆ ਵਿੱਚ ਇਸ ਸਕੂਲ ਦੇ ਕੁੱਲ 43 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 28 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਹਾਸਲ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ। ਸਕੂਲ ਦਾ ਵਿਦਿਆਰਥੀ ਦੀਵਾਂਸ 587/600 (97.8%) ਅੰਕ ਪ੍ਰਾਪਤ ਕਰੜੇ ਜਮਾਤ ਵਿੱਚੋਂ ਪਹਿਲੇ ਸਥਾਨ ‘ਤੇ ਰਿਹਾ। ਨਵਦੀਪ ਸਿੰਘ 586/600 (97.6%) ਅੰਕ ਲੈਕੇ ਦੁੱਜਾ ਸਥਾਨ ਅਤੇ ਗੁਣਦੀਪ ਕੌਰ 584/600 (97.3%) ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਕੂਲ ਦੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਚੇਅਰਮੈਨ ਸ. ਹਰਪ੍ਰੀਤ ਸਿੰਘ ਸੰਧੂ ਦੀ ਯੋਗ ਅਗਵਾਈ ਵਿੱਚ ਕੰਮ ਕਰ ਰਹੇ ਮਿਹਨਤੀ ਸਟਾਫ ਤੇ ਵਿਦਿਆਰਥੀਆਂ ਦੀ ਮਿਹਨਤ ਤੇ ਲਗਨ ਦੇ ਸਿਰ ਜਾਂਦਾ ਹੈ ।
ਇਸ ਮੌਕੇ ਸਕੂਲ ਦੇ ਚੇਅਐਨ ਸ. ਹਰਜੀਤ ਸਿੰਘ ਸੰਧੂ, ਪ੍ਰਿੰਸੀਪਲ ਮੈਡਮ ਪ੍ਰਦੀਪ ਕੌਰ, ਵਾਈਸ ਪ੍ਰਿੰਸੀਪਲ ਮੈਡਮ ਗੁਰਜੀਤ ਕੌਰ, ਮੈਡਮ ਸੰਦੀਪ ਕੌਰ, ਮੈਡਮ ਏਕਤਾ ਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ।
Newsline Express
