newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Bollywood ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 23 ਜੁਲਾਈ ਤੱਕ ਪੁਲਿਸ ਹਿਰਾਸਤ ‘ਚ

ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 23 ਜੁਲਾਈ ਤੱਕ ਪੁਲਿਸ ਹਿਰਾਸਤ ‘ਚ

by Newslineexpres@1

-ਚੈਟ ਤੋਂ ਹੋਇਆ ਵੱਡਾ ਖੁਲਾਸਾ, ਅਸ਼ਲੀਲ ਫਿਲਮਾਂ ਤੋਂ ਕਰਦੇ ਸੀ ਮੋਟੀ ਕਮਾਈ

ਮੁੰਬਈ, 20 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਫਿਲਮ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਮੁੰਬਈ ਪੁਲਿਸ ਨੇ ਅਸ਼ਲੀਲ ਫਿਲਮਾਂ ਬਣਾਉਣ ਦੇ ਗੈਰ-ਕਾਨੂੰਨੀ ਨਿਰਮਾਣ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਹੈ। ਰਾਜ ਕੁੰਦਰਾ ਦੀ ਗ੍ਰਿਫਤਾਰੀ ਦੇ ਨਾਲ ਹੀ ਹੁਣ ਕਈ ਹੈਰਾਨੀਜਨਕ ਖੁਲਾਸੇ ਵੀ ਹੋ ਰਹੇ ਹਨ। ਕ੍ਰਾਈਮ ਬ੍ਰਾਂਚ ਨੇ ਰਾਜ ਕੁੰਦਰਾ ਨੂੰ 19 ਜੁਲਾਈ ਸੋਮਵਾਰ ਨੂੰ ਦੇਰ ਰਾਤ ਗ੍ਰਿਫਤਾਰ ਕੀਤਾ ਸੀ ਤੇ ਉਨ੍ਹਾਂ ਦੀ ਗ੍ਰਿਫਤਾਰੀ ਦੇ ਕੁਝ ਦੇਰ ਬਾਅਦ ਹੀ ਇਕ ਹੋਰ ਗ੍ਰਿਫਤਾਰੀ ਵੀ ਹੋਈ ਹੈ। ਰਾਜ ਕੁੰਦਰਾ ਸਮੇਤ ਰਿਆਨ ਥਰਪ ਨੂੰ 23 ਜੁਲਾਈ ਤੱਕ ਪੁਲਿਸ ਹਿਰਾਸਤ ਵਿਚ ਭੇਜਿਆ ਗਿਆ ਹੈ।

ਕ੍ਰਾਈਮ ਬ੍ਰਾਂਚ ਦੇ ਸੂਤਰਾਂ ਅਨੁਸਾਰ ਰਾਜ ਕੁੰਦਰਾ ਤੇ ਪ੍ਰਦੀਪ ਬਖਸ਼ੀ ਦੀ ਚੈਟ ਸਨਸਨੀਖੇਜ ਖੁਲਾਸੇ ਹੋਏ ਹਨ। ਪ੍ਰਦੀਪ ਬਖਸ਼ੀ ਬ੍ਰਿਟੇਨ ’ਚ ਰਹਿੰਦੇ ਹਨ ਤੇ ਰਾਜ ਕੁੰਦਰਾ ਦੇ ਰਿਸ਼ਤੇਦਾਰ ਵੀ ਹਨ। ਬ੍ਰਿਟੇਨ ’ਚ ਉਨ੍ਹਾਂ ਦੀ ਇਕ ਕੰਪਨੀ ਕੇਨਰਿਨ ਪ੍ਰੋਡਕਸ਼ਨ ਹਾਊਸ ਵੀ ਹੈ। ਪ੍ਰਦੀਪ ਬਖਸ਼ੀ ਆਪਣੇ ਰਿਸ਼ਤੇਦਾਰ ਤੇ ਇਸ ਕੰਪਨੀ ਦੇ ਚੇਅਰਮੈਨ ਹੋਣ ਦੇ ਇਲਾਵਾ ਰਾਜ ਕੁੰਦਰਾ ਦੇ ਬਿਜ਼ਨੈੱਸ ਪਾਰਟਨਰ ਵੀ ਹਨ। ਰਾਜ ਕੁੰਦਰਾ ਤੇ ਬਖਸ਼ੀ ਦੇ ਵਿਚਕਾਰ ਸਨਸਨੀਖੇਜ Whatsapp ਚੈਟ ਤੋਂ ਪਤਾ ਚੱਲਦਾ ਹੈ ਕਿ ਪੈਸੇ ਦਾ ਲੈਣ-ਦੇਣ ਕੀਤਾ ਗਿਆ ਤੇ ਅਸ਼ਲੀਲ ਸਮੱਗਰੀ ਦੇ ਮਾਧਿਅਮ ਨਾਲ ਮੋਟੀ ਕਮਾਈ ਕੀਤੀ ਗਈ।

Related Articles

Leave a Comment