????ਧਰਮਸੋਤ ਨੂੰ ਚੋਣ ਪ੍ਰਚਾਰ ਲਈ 5 ਜੂਨ ਤੱਕ ਮਿਲੀ ਅੰਤ੍ਰਿਮ ਜ਼ਮਾਨਤ
????6 ਜੂਨ ਨੂੰ ਦੁਪਹਿਰ 12 ਵਜੇ ਤੱਕ ਕਰਨਾ ਪਵੇਗਾ ਸਰੈਂਡਰ
ਚੰਡੀਗੜ੍ਹ, 15 ਮਈ : ਨਿਊਜ਼ਲਾਈਨ ਐਕਸਪ੍ਰੈਸ – ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਹਿਰਾਸਤ ’ਚ ਮੌਜੂਦ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਦੀ ਤਰਜ਼ ’ਤੇ ਚੋਣ ਪ੍ਰਚਾਰ ਲਈ 5 ਜੂਨ ਤੱਕ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਹੁਕਮ ਵਿਚ ਸਪੱਸ਼ਟ ਕੀਤਾ ਕਿ ਉਹ ਇਸ ਦੌਰਾਨ ਵਿਦੇਸ਼ ਨਹੀਂ ਜਾ ਸਕਣਗੇ ਅਤੇ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦਾ ਬੇਲ ਬਾਂਡ ਜਮ੍ਹਾਂ ਕਰਵਾਉਣਾ ਪਵੇਗਾ। ਜੰਗਲਾਤ ਮੰਤਰੀ ਰਹਿੰਦੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਈਡੀ ਨੇ ਜਨਵਰੀ ਵਿਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗਿ੍ਰਫ਼ਤਾਰ ਕੀਤਾ ਸੀ। ਆਮਦਨ ਤੋਂ ਵੱਧ ਖ਼ਰਚ ਉਨ੍ਹਾਂ ਨੇ ਕਿਨ੍ਹਾਂ ਸ੍ਰੋਤਾਂ ਰਾਹੀਂ ਕੀਤਾ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਨੂੰ 5 ਜੂਨ ਤੱਕ ਜ਼ਮਾਨਤ ਮਿਲ ਗਈ ਹੈ ਅਤੇ 6 ਜੂਨ ਨੂੰ ਆਤਮ ਸਮਰਪਣ ਕਰਨਾ ਪਵੇਗਾ। ਹੁਣ ਸਾਬਕਾ ਮੰਤਰੀ ਕਾਂਗਰਸੀ ਉਮੀਦਵਾਰਾਂ ਲਈ ਪ੍ਰਚਾਰ ਕਰਦੇ ਨਜ਼ਰ ਆਉਣਗੇ।