newslineexpres

Home Latest News ????ਪੰਜਾਬ ਦੇ ਸਕੂਲਾਂ ਚ 21 ਮਈ ਤੋਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ

????ਪੰਜਾਬ ਦੇ ਸਕੂਲਾਂ ਚ 21 ਮਈ ਤੋਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ

by Newslineexpres@1

ਚੰਡੀਗੜ੍ਹ, 20 ਮਈ – ਨਿਊਜ਼ਲਾਈਨ ਐਕਸਪ੍ਰੈਸਪੰਜਾਬ ਦੇ ਸਕੂਲਾਂ ਵਿਚ ਕੱਲ੍ਹ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ। ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲਾਂ ਛੁੱਟੀਆਂ ਪਹਿਲੀ ਜੂਨ ਤੋਂ ਹੋਣੀਆਂ ਸਨ, ਪਰ ਗਰਮੀ ਦਾ ਕਹਿਰ ਦੇਖਦੇ ਹੋਏ ਕੱਲ੍ਹ 21 ਮਈ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਵਿੱਚ ਪਿਛਲੇ ਇਕ ਹਫ਼ਤੇ ਤੋਂ ਚੱਲ ਰਹੀ ਲੂ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਗਰਮੀ ਕਰਕੇ ਲੋਕ ਘਰਾਂ ਵਿਚ ਤੜੇੇ ਰਹਿਣ ਲਈ ਮਜਬੂਰ ਹਨ।
ਪੰਜਾਬ ਦਾ ਪਠਾਨਕੋਟ ਸ਼ਹਿਰ 45.5 ਡਿਗਰੀ ਦੇ ਸਿਖਰਲੇ ਤਾਪਮਾਨ ਨਾਲ ਅੱਜ ਸਭ ਤੋਂ ਗਰਮ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 20, 21, 22 ਤੇ 23 ਮਈ ਨੂੰ ਅਤਿ ਦੀ ਗਰਮੀ ਪੈਣ ਦੀ ਚੇਤਾਵਨੀ ਜਾਰੀ ਕਰਦਿਆਂ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 4-5 ਦਿਨਾਂ ਵਿੱਚ ਸੂਬੇ ਦਾ ਤਾਪਮਾਨ 46 ਤੋਂ 47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।
ਮੌਸਮ ਵਿਗਿਆਨੀਆਂ ਵੱਲੋਂ ਵੀ ਲੋਕਾਂ ਨੂੰ ਲੋੜ ਅਨੁਸਾਰ ਹੀ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਜਾ ਰਹੀ ਹੈ।ਪੰਜਾਬ ਵਿੱਚ ਪਠਾਨਕੋਟ ਸਭ ਤੋਂ ਗਰਮ ਸ਼ਹਿਰ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 45.5 ਡਿਗਰੀ ਸੈਲਸੀਅਸ ‘ਤੇ ਪਹੁੰਚ ਗਿਆ ਹੈ। ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲਾਂ ਛੁੱਟੀਆਂ ਪਹਿਲੀ ਜੂਨ ਤੋਂ ਹੋਣੀਆਂ ਸਨ, ਪਰ ਗਰਮੀ ਦਾ ਕਹਿਰ ਦੇਖਦੇ ਹੋਏ ਕੱਲ੍ਹ 21 ਮਈ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

Related Articles

Leave a Comment