newslineexpres

Home Latest News ਰਾਮਲਲਾ ਦੇ ਦਰਸ਼ਨ ਕਰਨ ਗਏ ਪਟਿਆਲਾ ਦੇ ਦੋ ਬੱਚੇ ਲਾਪਤਾ

ਰਾਮਲਲਾ ਦੇ ਦਰਸ਼ਨ ਕਰਨ ਗਏ ਪਟਿਆਲਾ ਦੇ ਦੋ ਬੱਚੇ ਲਾਪਤਾ

by Newslineexpres@1

ਪਟਿਆਲਾ, 21 ਮਈ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੀ ਤੇਜਬਾਗ ਕਲੋਨੀ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 2 ਬੱਚੇ ਭੇਤਭਰੇ ਹਾਲਾਤਾਂ ਵਿੱਚ ਲਾਪਤਾ ਹੋ ਗਏ ਹਨ। ਜਾਣਕਾਰੀ ਮੁਤਾਬਕ ਉਕਤ ਬੱਚੇ ਸ਼੍ਰੀ ਰਾਮਲਲਾ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨਾਲ ਬੱਸ ‘ਚ ਅਯੁੱਧਿਆ ਗਏ ਸਨ, ਜਿਸ ਤੋਂ ਬਾਅਦ ਉਹ ਅਚਾਨਕ ਲਾਪਤਾ ਹੋ ਗਏ। ਲਾਪਤਾ ਹੋਏ ਬੱਚੇ ਕਾਰਤਿਕ ਅਤੇ ਪ੍ਰਿੰਸ ਤੇਜਬਾਗ ਕਲੋਨੀ ਦੇ ਰਹਿਣ ਵਾਲੇ ਹਨ, ਜਿਨ੍ਹਾਂ ਦੇ ਲਾਪਤਾ ਹੋਣ ਨਾਲ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। 17 ਮਈ ਨੂੰ ਸ਼ਹਿਰ ਦੀ ਤੇਜਬਾਗ ਕਾਲੋਨੀ ਤੋਂ ਇੱਕ ਬੱਸ ਸ਼੍ਰੀ ਰਾਮਲੱਲਾ ਜੀ ਦੇ ਦਰਸ਼ਨਾਂ ਲਈ ਸ਼੍ਰੀ ਅਯੁੱਧਿਆ ਧਾਮ ਗਈ ਸੀ। ਇਸ ਬੱਸ ਵਿੱਚ ਪ੍ਰਿੰਸ ਅਤੇ ਕਾਰਤਿਕ ਵੀ ਸਵਾਰ ਸਨ ਅਤੇ ਬੱਚੇ 18 ਮਈ ਨੂੰ ਲਾਪਤਾ ਹੋ ਗਏ ਸਨ। ਇਸ ਤੋਂ ਬਾਅਦ ਹੈਰਾਨੀ ਵਾਲੀ ਗੱਲ ਇਹ ਹੈ ਕਿ ਪਰਿਵਾਰਕ ਮੈਂਬਰਾਂ ਨੂੰ ਨਦੀ ਦੇ ਕੰਢੇ ਤੋਂ ਦੋਵਾਂ ਬੱਚਿਆਂ ਦੇ ਕੱਪੜੇ ਮਿਲੇ ਹਨ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰ ਚਿੰਤਤ ਹਨ ਕਿ ਬੱਚੇ ਕਿੱਥੇ ਗਏ ਹਨ? ਸ਼ਾਇਦ ਉਨ੍ਹਾਂ ਨਾਲ ਕੋਈ ਹਾਦਸਾ ਵਾਪਰ ਗਿਆ ਹੋਵੇ। ਪਰਿਵਾਰਕ ਮੈਂਬਰਾਂ ਵੱਲੋਂ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਤੋਂ ਬੱਚਿਆਂ ਦੀ ਭਾਲ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

Related Articles

Leave a Comment