newslineexpres

Home ਪੰਜਾਬ Breaking News: ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਪਟਿਆਲਾ ਵਿੱਚ ਲਿਖੇ ਗਏ ਖਾਲਿਸਤਾਨੀ ਨਾਅਰੇ

Breaking News: ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਪਟਿਆਲਾ ਵਿੱਚ ਲਿਖੇ ਗਏ ਖਾਲਿਸਤਾਨੀ ਨਾਅਰੇ

by Newslineexpres@1

   ਪਟਿਆਲਾ, 22 ਮਈ – ਨਿਊਜ਼ਲਾਈਨ ਐਕਸਪ੍ਰੈਸ –  ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਪਟਿਆਲਾ ਵਿੱਚ ਕਈ ਥਾਵਾਂ ਉੱਤੇ ਖਾਲਿਸਤਾਨੀ ਨਾਅਰੇ ਲਿਖੇ ਜਾਣ ਦੀ ਖ਼ਬਰ ਆਈ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੱਲ੍ਹ ਪੰਜਾਬ ਫੇਰੀ ਸ਼ੁਰੂ ਕਰ ਰਹੇ ਹਨ, ਜਿਸ ਤਹਿਤ ਉਹਨਾਂ ਨੇ ਸਭ ਤੋਂ ਪਹਿਲਾਂ ਪਟਿਆਲਾ ਵਿੱਚ ਹੀ ਚੋਣ ਰੈਲੀ ਕਰਨੀ ਹੈ, ਪਰ ਪਹਿਲੀ ਹੀ ਚੋਣ ਰੈਲੀ ਤੋਂ ਪਹਿਲਾਂ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ ਤੇ ਉਹਨਾਂ ਦਾ ਵਿਰੋਧ ਕਰਨ ਦੀ ਵੀ ਚਿਤਾਵਨੀ ਦਿੱਤੀ ਗਈ ਹੈ।

SFJ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਇੱਕ ਵੀਡੀਓ ਜਾਰੀ ਕਰ ਖਾਲਿਸਤਾਨੀ ਨਾਅਰੇ ਲਿਖੇ ਜਾਣ ਦੀ ਜ਼ਿੰਮੇਵਾਰੀ ਲਈ ਵੀ ਦੱਸੀ ਜਾ ਰਹੀ ਹੈ। ਪੰਨੂ ਨੇ ਕਿਹਾ ਹੈ ਕਿ ਉਹਨਾਂ ਦੇ ਕਾਰਕੁੰਨਾਂ ਨੇ ਪਟਿਆਲਾ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਤੋਂ ਪਹਿਲਾਂ ਕਈ ਥਾਈਂ ਖਾਲਿਸਤਾਨੀ ਝੰਡੇ ਵੀ ਲਹਿਰਾ ਦਿੱਤੇ ਹਨ ਤੇ ਉਹਨਾਂ ਦਾ ਪੰਜਾਬ ਫੇਰੀ ਦੌਰਾਨ ਜੰਮ ਕੇ ਵਿਰੋਧ ਵੀ ਕੀਤਾ ਜਾਵੇਗਾ।

  ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਪੰਜਾਬ ਦੌਰੇ ਦੌਰਾਨ ਕਿਸਾਨਾਂ ਨੇ ਵੀ ਵੱਡਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਮੁਲਤਵੀ ਕਰ ਦਿੱਤਾ ਹੈ ਤੇ ਹੁਣ ਉਹ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨਾ ਦੇਣਗੇ ਤੇ ਮੋਦੀ ਦੀ ਪੰਜਾਬ ਫੇਰੀ ਦੌਰਾਨ ਉਹਨਾਂ ਦਾ ਵਿਰੋਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪ੍ਰਧਾਨ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

Newsline Express

Related Articles

Leave a Comment