newslineexpres

Home GAMES ???? ਪਰਨੀਤ ਕੌਰ ਨੇ ਕੋਰੀਆ ਵਿਖੇ ਜਿੱਤਿਆ ਤੀਰਅੰਦਾਜ਼ੀ ਵਿਸ਼ਵ ਕੱਪ ਦਾ ਦੂਸਰਾ ਭਾਗ ;   ???? ਪੰਜਾਬ ਤੀਰਅੰਦਾਜ਼ੀ ਸੰਘ ਦੇ ਪ੍ਰਧਾਨ ਰਵਿੰਦਰ ਕੁਮਾਰ ਬਾਲੀ ਨੇ ਦਿੱਤੀ ਵਧਾਈ

???? ਪਰਨੀਤ ਕੌਰ ਨੇ ਕੋਰੀਆ ਵਿਖੇ ਜਿੱਤਿਆ ਤੀਰਅੰਦਾਜ਼ੀ ਵਿਸ਼ਵ ਕੱਪ ਦਾ ਦੂਸਰਾ ਭਾਗ ;   ???? ਪੰਜਾਬ ਤੀਰਅੰਦਾਜ਼ੀ ਸੰਘ ਦੇ ਪ੍ਰਧਾਨ ਰਵਿੰਦਰ ਕੁਮਾਰ ਬਾਲੀ ਨੇ ਦਿੱਤੀ ਵਧਾਈ

by Newslineexpres@1

???? ਪਰਨੀਤ ਕੌਰ ਨੇ ਕੋਰੀਆ ਵਿਖੇ ਜਿੱਤਿਆ ਤੀਰਅੰਦਾਜ਼ੀ ਵਿਸ਼ਵ ਕੱਪ ਦਾ ਦੂਸਰਾ ਭਾਗ

???? ਪੰਜਾਬ ਤੀਰਅੰਦਾਜ਼ੀ ਸੰਘ ਦੇ ਪ੍ਰਧਾਨ ਰਵਿੰਦਰ ਕੁਮਾਰ ਬਾਲੀ ਨੇ ਦਿੱਤੀ ਵਧਾਈ

ਪਟਿਆਲਾ, 23 ਮਈ – ਰਮਨ ਰਜਵੰਤ / ਨਿਊਜ਼ਲਾਈਨ ਐਕਸਪ੍ਰੈਸ – ਭਾਰਤ ਦੀ ਕੰਪਾਊਂਡ ਮਹਿਲਾ ਟੀਮ ਨੇ ਕੋਰੀਆ ਵਿੱਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਫੇਜ਼-2 ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਇਸ ਤਿੰਨ ਮੈਂਬਰੀ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੇ ਅਹਿਮ ਭੂਮਿਕਾ ਨਿਭਾਈ। ਭਾਰਤੀ ਟੀਮ ਨੇ ਅਮਰੀਕਾ ਅਤੇ ਇਟਲੀ ਦੀਆਂ ਟੀਮਾਂ ਨੂੰ ਹਰਾ ਕੇ ਇਹ ਉਪਲਬਧੀ ਹਾਸਲ ਕੀਤੀ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਮਲ ਕਿਸ਼ੋਰ ਯਾਦਵ ਨੇ ਇਸ ਪ੍ਰਾਪਤੀ ‘ਤੇ ਪ੍ਰਨੀਤ ਕੌਰ ਅਤੇ ਉਨ੍ਹਾਂ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਹੈ | ਖੇਡ ਵਿਭਾਗ ਦੇ ਡਾਇਰੈਕਟਰ ਡਾ: ਅਜੀਤਾ ਨੇ ਪ੍ਰਨੀਤ ਕੌਰ ਨੂੰ ਯੂਨੀਵਰਸਿਟੀ ਦਾ ਮਾਣ ਦੱਸਿਆ | ਮਾਨਸਾ ਨਾਲ ਸਬੰਧਤ ਪ੍ਰਨੀਤ ਕੌਰ ਤੀਰਅੰਦਾਜ਼ੀ ਦੇ ਖੇਤਰ ਵਿੱਚ ‘ਵਿਸ਼ਵ ਪੱਧਰ’ ’ਤੇ ਨਾਮਣਾ ਖੱਟ ਰਹੀ ਹੈ।
ਪੰਜਾਬ ਆਰਚਰੀ ਸੰਘ ਦੇ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਰਵਿੰਦਰ ਕੁਮਾਰ ਬਾਲੀ ਨੇ ਸ਼ਾਨਦਾਰ ਪ੍ਰਦਰਸ਼ਨ ਲਈ ਪਰਨੀਤ ਕੌਰ ਦੀ ਖੂਬ ਪ੍ਰਸ਼ੰਸਾ ਕਰਦਿਆਂ ਵਧਾਈ ਦਿੱਤੀ ਹੈ।
ਹਾਲ ਹੀ ਵਿੱਚ ਉਸ ਨੇ ਚੀਨ ਦੇ ਸ਼ੰਘਾਈ ਵਿੱਚ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਪੜਾਅ-1 ਵਿੱਚ ਸੋਨ ਤਗ਼ਮਾ ਜਿੱਤਿਆ ਸੀ। ਉਸਨੇ 20 ਤੋਂ ਵੱਧ ਅੰਤਰਰਾਸ਼ਟਰੀ ਤਗਮੇ ਜਿੱਤੇ ਹਨ। ਉਸ ਦੀਆਂ ਪ੍ਰਾਪਤੀਆਂ ਵਿੱਚ ਕੈਡੇਟ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ, ਯੂਥ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ, 2022 ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ, ਏਸ਼ੀਅਨ ਚੈਂਪੀਅਨਸ਼ਿਪ 2023 ਵਿੱਚ ਸੋਨ ਤਗਮਾ, ਏਸ਼ੀਆ ਕੱਪ ਵਿੱਚ ਸੋਨ ਤਗਮਾ, ਵਿਸ਼ਵ ਕੱਪ ‘ਚ ਦੋ ਮੈਡਲ ਹਨ।    Newsline Express

Related Articles

Leave a Comment