Skip to main content

newslineexpres

Breaking News
Joe Rogan Podcasts You Must Listen
Home E-PAPER ???? ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਪਰਿਵਾਰ ਸਮੇਤ ਪਾਈਆਂ ਵੋਟਾਂ

???? ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਪਰਿਵਾਰ ਸਮੇਤ ਪਾਈਆਂ ਵੋਟਾਂ

by Newslineexpres@1

???? ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਪਰਿਵਾਰ ਸਮੇਤ ਪਾਈਆਂ ਵੋਟਾਂ

ਪਟਿਆਲਾ, 1 ਜੂਨ – ਰਮਨ ਰਜਵੰਤ ਕੌਰ / ਨਿਊਜ਼ਲਾਈਨ ਐਕਸਪ੍ਰੈਸ –   ਅੱਜ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਕੌਮੀ ਪ੍ਰਧਾਨ ਪਵਨ ਕੁਮਾਰ ਗੁਪਤਾ ਨੇ ਆਪਣੇ ਪਰਿਵਾਰ ਸਮੇਤ ਅਲੀਪੁਰ ਰਾਈਆ ਦੇ ਸਰਕਾਰੀ ਸਕੂਲ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਿਤਾ ਸ਼੍ਰੀ ਹੀਰਾਲਾਲ, ਮਾਤਾ ਸ਼੍ਰੀਮਤੀ ਸ਼ਿਵ ਰਤੀ ਜੀ, ਪਵਨ ਗੁਪਤਾ ਦੀ ਧਰਮ ਪਤਨੀ ਸ਼੍ਰੀਮਤੀ ਸੁਮਨ ਗੁਪਤਾ, ਦੋਵੇਂ ਬੇਟੀਆਂ ਕੁਮਾਰੀ ਸ਼ੋਭਾ ਗੁਪਤਾ ਅਤੇ ਕੁਮਾਰੀ ਕਿਰਨ ਗੁਪਤਾ ਨੇ ਵੀ ਆਪਣੀ ਵੋਟ ਪਾਈ।
ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਨ ਗੁਪਤਾ ਨੇ ਸਮੂਹ ਵੋਟਰਾਂ ਨੂੰ ਆਪਣਾ ਕੀਮਤੀ ਸਮਾਂ ਕੱਢ ਕੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਇੱਕ ਚੰਗੀ ਸਰਕਾਰ ਦੇਸ਼ ਦੀ ਅਗਵਾਈ ਕਰ ਸਕੇ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਾਡਾ ਕੌਮੀ ਫਰਜ਼ ਵੀ ਹੈ।
ਪਵਨ ਗੁਪਤਾ ਨੇ ਕਿਹਾ ਕਿ ਅਜਿਹਾ ਉਮੀਦਵਾਰ ਹੀ ਚੁਣਿਆ ਜਾਣਾ ਚਾਹੀਦਾ ਹੈ ਜੋ ਆਮ ਲੋਕਾਂ ਦੇ ਦੁੱਖ-ਦਰਦ ਨੂੰ ਸਮਝਦਾ ਹੋਵੇ ਅਤੇ ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਹਰ ਵੇਲੇ ਸ਼ਾਮਲ ਹੋਵੇ।
Newsline Express

Related Articles

Leave a Comment