Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Information ???? 6 ਜੂਨ ਨੂੰ ਸ਼ਿਵ ਸੈਨਾ ਹਿੰਦੁਸਤਾਨ 1984 ਦੇ ਬਲੂ ਸਟਾਰ ਆਪ੍ਰੇਸ਼ਨ ਦੇ ਜਾਂਬਾਜ਼ ਸ਼ਹੀਦਾਂ ਨੂੰ ਦੇਵੇਗੀ ਸ਼ਰਧਾਂਜਲੀ ; ਸੁਰੱਖਿਆ ਬਲਾਂ ਦੇ ਜਾਂਬਾਜ਼ ਨੌਜਵਾਨਾਂ ਤੇ ਅਧਿਕਾਰੀਆਂ ਦੀ ਸ਼ਹਾਦਤ ਸਦਕਾ ਹੀ ਪੰਜਾਬ ਵਿੱਚੋਂ ਹੋਇਆ ਸੀ ਅੱਤਵਾਦ ਦਾ ਖਾਤਮਾ : ਪਵਨ ਗੁਪਤਾ

???? 6 ਜੂਨ ਨੂੰ ਸ਼ਿਵ ਸੈਨਾ ਹਿੰਦੁਸਤਾਨ 1984 ਦੇ ਬਲੂ ਸਟਾਰ ਆਪ੍ਰੇਸ਼ਨ ਦੇ ਜਾਂਬਾਜ਼ ਸ਼ਹੀਦਾਂ ਨੂੰ ਦੇਵੇਗੀ ਸ਼ਰਧਾਂਜਲੀ ; ਸੁਰੱਖਿਆ ਬਲਾਂ ਦੇ ਜਾਂਬਾਜ਼ ਨੌਜਵਾਨਾਂ ਤੇ ਅਧਿਕਾਰੀਆਂ ਦੀ ਸ਼ਹਾਦਤ ਸਦਕਾ ਹੀ ਪੰਜਾਬ ਵਿੱਚੋਂ ਹੋਇਆ ਸੀ ਅੱਤਵਾਦ ਦਾ ਖਾਤਮਾ : ਪਵਨ ਗੁਪਤਾ

by Newslineexpres@1

???? 6 ਜੂਨ ਨੂੰ ਸ਼ਿਵ ਸੈਨਾ ਹਿੰਦੁਸਤਾਨ 1984 ਦੇ ਬਲੂ ਸਟਾਰ ਆਪ੍ਰੇਸ਼ਨ ਦੇ ਜਾਂਬਾਜ਼ ਸ਼ਹੀਦਾਂ ਨੂੰ ਦੇਵੇਗੀ ਸ਼ਰਧਾਂਜਲੀ

???? ਸੁਰੱਖਿਆ ਬਲਾਂ ਦੇ ਜਾਂਬਾਜ਼ ਨੌਜਵਾਨਾਂ ਤੇ ਅਧਿਕਾਰੀਆਂ ਦੀ ਸ਼ਹਾਦਤ ਸਦਕਾ ਹੀ ਪੰਜਾਬ ਵਿੱਚੋਂ ਹੋਇਆ ਸੀ ਅੱਤਵਾਦ ਦਾ ਖਾਤਮਾ : ਪਵਨ ਗੁਪਤਾ

ਪਟਿਆਲਾ, 4 ਜੂਨ – ਨਿਊਜ਼ਲਾਈਨ ਐਕਸਪ੍ਰੈਸ –  ਜ਼ਿਲ੍ਹਾ ਪਟਿਆਲਾ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਸਮੂਹ ਸੀਨੀਅਰ ਆਗੂਆਂ ਦੀ ਮੀਟਿੰਗ ਸਥਾਨਕ ਆਰੀਆ ਸਮਾਜ ਚੌਕ ਪਟਿਆਲਾ ਵਿਖੇ ਬੜੀ ਗਰਮਜੋਸ਼ੀ ਨਾਲ ਹੋਈ। ਇਹ ਮੀਟਿੰਗ 6 ਜੂਨ 1984 ਨੂੰ ਸਾਕਾ ਨੀਲਾ ਤਾਰਾ ਅਪਰੇਸ਼ਨ ਦੌਰਾਨ ਸੁਰੱਖਿਆ ਬਲਾਂ, ਪੁਲਿਸ ਅਤੇ ਭਾਰਤੀ ਫੌਜ ਦੇ ਜਵਾਨਾਂ ਅਤੇ ਅਧਿਕਾਰੀਆਂ ਦੀ ਸ਼ਹਾਦਤ ਨੂੰ ਯਾਦ ਕਰਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਸਬੰਧ ਵਿੱਚ ਬੁਲਾਈ ਗਈ ਸੀ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਪਟਿਆਲਾ ਵਿਖੇ ਪ੍ਰਸਿੱਧ ਮੰਦਰਾਂ ਵਿੱਚ ਹਵਨ ਯੱਗ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।
ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਪਹੁੰਚੇ ਪਾਰਟੀ ਦੇ ਸਮੂਹ ਸੀਨੀਅਰ ਨੇਤਾਵਾਂ ਨੂੰ ਸੰਬੋਧਨ ਕਰਦੇ ਹੋਏ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਕਿਹਾ ਕਿ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਭਾਰਤੀ ਸੈਨਾ ਦੇ ਜਵਾਨ ਅਤੇ ਅਫਸਰਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਆਪਣਾ ਬਲਿਦਾਨ ਦਿੱਤਾ ਸੀ। ਇਸ ਲਈ ਹਰ ਭਾਰਤੀ ਨਾਗਰਿਕ ਨੂੰ ਇਹਨਾਂ ਨੂੰ ਸ਼ਰਧਾਂਜਲੀ ਦੇਣੀ ਚਾਹੀਦੀ ਹੈ ਕਿਉਂਕਿ ਸੁਰੱਖਿਆ ਬਲਾਂ ਦੀ ਸ਼ਹਾਦਤ ਸਦਕਾ ਹੀ ਪੰਜਾਬ ਵਿੱਚੋਂ ਅੱਤਵਾਦ ਦਾ ਖਾਤਮਾ ਹੋ ਸਕਿਆ।
ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਲਈ ਜਾਂਬਾਜ਼ ਸ਼ਹੀਦਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ 6 ਜੂਨ 2024 ਨੂੰ ਹਵਨ ਯੱਗ ਦਾ ਆਯੋਜਨ ਕੀਤਾ ਜਾਵੇਗਾ ਅਤੇ ਦੇਸ਼ ਦੀਆਂ ਸੁਰੱਖਿਆ ਬਲਾਂ ਦੇ ਜਵਾਨ ਅਤੇ ਅਧਿਕਾਰੀ, ਜੋ ਦੇਸ਼ ਦੇ ਅਸਲ ਸ਼ਹੀਦ ਹਨ, ਦੀਆਂ ਸ਼ਹਾਦਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਮੀਟਿੰਗ ਵਿੱਚ ਬੋਲਦਿਆਂ ਪਵਨ ਗੁਪਤਾ ਨੇ ਕਿਹਾ ਕਿ ਕੁਝ ਨਿੱਜੀ ਸਮਾਚਾਰ ਚੈਨਲ, 1984 ਦੇ ਸਾਕਾ ਨੀਲਾ ਤਾਰਾ ਆਪਰੇਸ਼ਨ ਮਾਮਲੇ ਨੂੰ ਸਨਸਨੀਖੇਜ਼ ਬਣਾ ਕੇ, ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾ ਰਹੇ ਹਨ ਅਤੇ ਇਸ ਨੂੰ ਦੇਸ਼ ਵਿਰੁੱਧ ਰੋਸ ਵਜੋਂ ਵਰਤ ਰਹੇ ਹਨ। ਇਸ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਜਿਹੇ ਨਿਜੀ ਨਿਊਜ਼ ਚੈਨਲਾਂ ਵਿਰੁੱਧ ਦੇਸ਼ ਦੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਮੀਟਿੰਗ ਵਿੱਚ ਪਾਰਟੀ ਦੇ ਸਾਰੇ ਸੀਨੀਅਰ ਆਗੂ ਸ਼ਾਮਲ ਹੋਏ। ਇਸ ਮੌਕੇ ਲੋਕ ਸਭਾ ਪਟਿਆਲਾ ਤੋਂ ਪਾਰਟੀ ਦੇ ਉਮੀਦਵਾਰ ਕ੍ਰਿਸ਼ਨ ਕੁਮਾਰ ਗਾਬਾ, ਸਵਰਾਜ ਘੁੰਮਣ ਭਾਟੀਆ ਪ੍ਰਧਾਨ ਉੱਤਰੀ ਭਾਰਤ ਹਿੰਦੁਸਤਾਨ ਮਹਿਲਾ ਸੈਨਾ, ਕਾਂਤਾ ਬਾਂਸਲ ਉਪ ਪ੍ਰਧਾਨ ਉੱਤਰੀ ਭਾਰਤ ਹਿੰਦੁਸਤਾਨ ਮਹਿਲਾ ਸੈਨਾ, ਐਡਵੋਕੇਟ ਪੰਕਜ ਗੌੜ ਪੰਜਾਬ ਪ੍ਰਧਾਨ ਹਿੰਦੁਸਤਾਨ ਅਧੀਵਕਤਾ ਲੀਗਲ ਸੈਨਾ, ਹਿਤੇਸ਼ ਰਿੰਕੂ ਪੰਜਾਬ ਪ੍ਰਧਾਨ ਹਿੰਦੁਸਤਾਨ ਆਈ.ਟੀ.ਸੈਨਾ, ਰਾਕੇਸ਼ ਕੁਮਾਰ ਜਿਲ੍ਹਾ ਮੀਤ ਪ੍ਰਧਾਨ ਪਟਿਆਲਾ, ਰਿੰਕੂ ਸ਼ਰਮਾ ਜਿਲ੍ਹਾ ਮੀਤ ਪ੍ਰਧਾਨ ਪਟਿਆਲਾ, ਨੰਦਲਾਲ ਜਿਲ੍ਹਾ ਮੀਤ ਪ੍ਰਧਾਨ ਪਟਿਆਲਾ, ਹਰਪ੍ਰੀਤ ਸ਼ਰਮਾ ਜਿਲ੍ਹਾ ਮੀਤ ਪ੍ਰਧਾਨ ਪਟਿਆਲਾ, ਹਰਸ਼ ਬਜਾਜ ਜ਼ਿਲ੍ਹਾ ਪ੍ਰਧਾਨ ਮਹਿਲਾ ਸੈਨਾ ਪਟਿਆਲਾ, ਤਰੁਣਪਾਲ ਸਿੰਘ ਕੋਹਲੀ ਜ਼ਿਲ੍ਹਾ ਮੀਡੀਆ ਇੰਚਾਰਜ ਪਟਿਆਲਾ ਐਡਵੋਕੇਟ ਕਮਲ ਨਾਗਪਾਲ, ਜ਼ਿਲ੍ਹਾ ਪ੍ਰਧਾਨ ਹਿੰਦੁਸਤਾਨ ਐਡਵੋਕੇਟ ਸੈਨਾ ਪਟਿਆਲਾ ਆਦਿ ਹਾਜ਼ਰ ਸਨ।
Newsline Express

Related Articles

Leave a Comment