newslineexpres

Home Business *???? ਸ਼ਿਵ ਸੈਨਾ ਹਿੰਦੁਸਤਾਨ ਨੇ ਵਪਾਰੀ ਨਾਲ ਦੁਰਵਿਵਹਾਰ ਕਰਨ ਵਾਲੇ ਅਧਿਕਾਰੀ ਖਿਲਾਫ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ ; ਵਪਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਪਵਨ ਗੁਪਤਾ*

*???? ਸ਼ਿਵ ਸੈਨਾ ਹਿੰਦੁਸਤਾਨ ਨੇ ਵਪਾਰੀ ਨਾਲ ਦੁਰਵਿਵਹਾਰ ਕਰਨ ਵਾਲੇ ਅਧਿਕਾਰੀ ਖਿਲਾਫ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ ; ਵਪਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਪਵਨ ਗੁਪਤਾ*

by Newslineexpres@1

*???? ਸ਼ਿਵ ਸੈਨਾ ਹਿੰਦੁਸਤਾਨ ਨੇ ਵਪਾਰੀ ਨਾਲ ਦੁਰਵਿਵਹਾਰ ਕਰਨ ਵਾਲੇ ਅਧਿਕਾਰੀ ਖਿਲਾਫ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ*

*???? ਵਪਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਪਵਨ ਗੁਪਤਾ*

    ਪਟਿਆਲਾ, 7 ਜੂਨ – ਰਮਨ ਰਜਵੰਤ /  ਨਿਊਜ਼ਲਾਈਨ ਐਕਸਪ੍ਰੈਸ –   ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਅੱਜ ਪਟਿਆਲਾ-ਸਰਹਿੰਦ ਬਾਈਪਾਸ ਰੋਡ ’ਤੇ ਸਥਿਤ ਪਟਿਆਲਾ ਦੇ ਪ੍ਰਸਿੱਧ ਕਾਰੋਬਾਰੀ ਦਿਨੇਸ਼ ਜਿੰਦਲ (ਜਿੰਦਲ ਪਲਾਈਵੁੱਡ ਦੇ ਮਾਲਕ) ਦੇ ਵਪਾਰਕ ਅਦਾਰੇ ਦਾ ਵਿਸ਼ੇਸ਼ ਤੌਰ ਉੱਤੇ ਦੌਰਾ ਕੀਤਾ।  ਪਵਨ ਗੁਪਤਾ ਨੇ ਸੇਲ ਟੈਕਸ ਵਿਭਾਗ ਦੇ ਮੋਬਾਈਲ ਵਿੰਗ ਦੇ ਅਧਿਕਾਰੀ ਸਤਵੰਤ ਸਿੰਘ ਟਿਵਾਣਾ ਵੱਲੋਂ ਦੇ ਦਿਨੇਸ਼ ਜਿੰਦਲ ਦੇ ਕਾਰੋਬਾਰੀ ਅਦਾਰੇ ‘ਤੇ ਨਾਜਾਇਜ਼ ਤੌਰ ਉੱਤੇ ਛਾਪੇਮਾਰੀ ਕਰਨ ਅਤੇ ਦਿਨੇਸ਼ ਜਿੰਦਲ ਨਾਲ ਦੁਰਵਿਵਹਾਰ ਕਰਦਿਆਂ ਉਸ ਨੂੰ ਥੱਪੜ ਮਾਰਨ ਦੀ ਮਾੜੀ ਘਟਨਾ ਦੀ ਪੂਰੀ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਉਸਦੀ ਭਾਰੀ ਨਿੰਦਾ ਕੀਤੀ ਅਤੇ ਉਸ ਅਧਿਕਾਰੀ ਦੇ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
   ਦਿਨੇਸ਼ ਜਿੰਦਲ ਨਾਲ ਇਸ ਵਿਸ਼ੇਸ਼  ਮੁਲਾਕਾਤ ਮੌਕੇ ਪਵਨ ਗੁਪਤਾ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਨਾਲ ਰਵਿੰਦਰ ਸਿੰਗਲਾ ਚੇਅਰਮੈਨ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ, ਸ਼ਿਵ ਸੈਨਾ ਹਿੰਦੁਸਤਾਨ ਦੇ ਵਪਾਰਕ ਵਿੰਗ ਹਿੰਦੁਸਤਾਨ ਵਪਾਰ ਸੈਨਾ ਪੰਜਾਬ ਦੇ ਪ੍ਰਧਾਨ ਅਤੇ ਹਾਲ ਹੀ ਵਿੱਚ ਲੋਕ ਸਭਾ ਚੋਣ ਲੜ ਚੁੱਕੇ ਉਮੀਦਵਾਰ ਕ੍ਰਿਸ਼ਨ ਕੁਮਾਰ ਗਾਬਾ ਵੀ ਮੌਜੂਦ ਸਨ।
  ਉਨ੍ਹਾਂ ਨੇ ਦਿਨੇਸ਼ ਜਿੰਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨਾਲ ਹੋ ਰਹੀ ਬੇਇਨਸਾਫ਼ੀ ਤੇ ਦੁਰਵਿਵਹਾਰ ਵਿਰੁੱਧ ਸਮੂਹ ਵਪਾਰੀ ਅਤੇ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਇਕਜੁੱਟ ਹੋ ਕੇ ਉਨ੍ਹਾਂ ਦਾ ਸਾਥ ਦੇਣਗੀਆਂ।  ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਦੋਸ਼ੀ ਅਧਿਕਾਰੀ ਖ਼ਿਲਾਫ਼ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਪਟਿਆਲਾ ਦੇ ਹੀ ਨਹੀਂ ਸਗੋਂ ਪੰਜਾਬ ਭਰ ਦੇ ਵਪਾਰੀ ਇਸ ਗੁੰਡਾਗਰਦੀ ਦੇ ਖ਼ਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ ਅਤੇ ਵਪਾਰ ਮੰਡਲ ਦਾ ਪੂਰਾ ਸਾਥ ਦੇਣਗੇ।
    ਪਵਨ ਗੁਪਤਾ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਨੇ ਕਿਹਾ ਕਿ ਇਸ ਤਰ੍ਹਾਂ ਕਾਰੋਬਾਰੀਆਂ ਨੂੰ ਜ਼ਲੀਲ ਕਰਨ ਦਾ ਅਧਿਕਾਰ ਕਿਸੇ ਨੂੰ ਨਹੀਂ ਹੈ, ਸ਼ਿਵ ਸੈਨਾ ਹਿੰਦੁਸਤਾਨ ਵਪਾਰੀਆਂ ਨਾਲ ਦੁਰਵਿਵਹਾਰ ਕਦੇ ਬਰਦਾਸ਼ਤ ਨਹੀਂ ਕਰੇਗੀ, ਸਗੋਂ ਇਸ ਵਿਰੁੱਧ ਜ਼ੋਰਦਾਰ ਆਵਾਜ਼ ਉਠਾਈ ਜਾਵੇਗੀ।  ਉਨ੍ਹਾਂ ਮੰਗ ਕੀਤੀ ਕਿ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਪਾਰ ਮੰਡਲ ਦੇ ਆਗੂ ਇਸ ਮਾਮਲੇ ਵਿੱਚ ਜੋ ਵੀ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਨਗੇ, ਸ਼ਿਵ ਸੈਨਾ ਹਿੰਦੁਸਤਾਨ ਵਪਾਰ ਸੈਨਾ ਪੁਰਜ਼ੋਰ ਸਮਰਥਨ ਕਰੇਗੀ।      

Newsline Express 

Related Articles

Leave a Comment