newslineexpres

Home Accident 🚩 ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਵੈਸ਼ਨੋ ਦੇਵੀ ਮੰਦਰ ਜਾ ਰਹੇ ਸ਼ਰਧਾਲੂਆਂ ਦੀ ਬੱਸ ਉਤੇ ਅੱਤਵਾਦੀ ਹਮਲੇ ਦੀ ਭਾਰੀ ਆਲੋਚਨਾ ; ਅੱਤਵਾਦ ਨਾਲ ਸਖ਼ਤੀ ਨਾਲ ਨਿਬੜੇ ਕੇਂਦਰ ਸਰਕਾਰ : ਪਵਨ ਗੁਪਤਾ

🚩 ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਵੈਸ਼ਨੋ ਦੇਵੀ ਮੰਦਰ ਜਾ ਰਹੇ ਸ਼ਰਧਾਲੂਆਂ ਦੀ ਬੱਸ ਉਤੇ ਅੱਤਵਾਦੀ ਹਮਲੇ ਦੀ ਭਾਰੀ ਆਲੋਚਨਾ ; ਅੱਤਵਾਦ ਨਾਲ ਸਖ਼ਤੀ ਨਾਲ ਨਿਬੜੇ ਕੇਂਦਰ ਸਰਕਾਰ : ਪਵਨ ਗੁਪਤਾ

by Newslineexpres@1

🚩 ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਵੈਸ਼ਨੋ ਦੇਵੀ ਮੰਦਰ ਜਾ ਰਹੇ ਸ਼ਰਧਾਲੂਆਂ ਦੀ ਬੱਸ ਉਤੇ ਅੱਤਵਾਦੀ ਹਮਲੇ ਦੀ ਭਾਰੀ ਆਲੋਚਨਾ

🚩 ਅੱਤਵਾਦ ਨਾਲ ਸਖ਼ਤੀ ਨਾਲ ਨਿਬੜੇ ਕੇਂਦਰ ਸਰਕਾਰ : ਪਵਨ ਗੁਪਤਾ

🚩 ਸ਼ਹੀਦ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਦਾ ਮੁਆਵਜ਼ਾ ਦਿੱਤਾ ਜਾਵੇ : ਸ਼ਿਵ ਸੈਨਾ ਹਿੰਦੁਸਤਾਨ

    ਪਟਿਆਲਾ, 10 ਜੂਨ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –  ਬੀਤੀ ਕੱਲ੍ਹ ਸ਼ਾਮ ਜੰਮੂ ਦੇ ਰਿਆਸੀ ਜ਼ਿਲ੍ਹੇ ਦੇ ਪ੍ਰਸਿੱਧ ਹਿੰਦੂ ਤੀਰਥ ਸਥਾਨ ਭਗਵਾਨ ਸ਼ਿਵ ਨਾਲ ਸਬੰਧਤ ਸ਼ਿਵਖੋੜੀ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਸ਼੍ਰੀ ਵੈਸ਼ਨੋ ਦੇਵੀ ਮਾਤਾ ਜੀ ਦੇ ਦਰਸ਼ਨਾਂ ਲਈ ਕਟੜਾ ਵੱਲ ਜਾ ਰਹੀ ਸ਼ਰਧਾਲੂਆਂ ਦੀ ਭਰੀ ਬੱਸ ‘ਤੇ ਵਿਦੇਸ਼ੀ ਸ਼ਹਿ ਪ੍ਰਾਪਤ ਕਸ਼ਮੀਰੀ ਮੁਸਲਿਮ ਅੱਤਵਾਦੀਆਂ ਵੱਲੋਂ ਕੀਤੇ ਗਏ ਕਾਇਰਾਨਾ ਹਮਲੇ ਦੀ ਸ਼ਿਵ ਸੈਨਾ ਹਿੰਦੁਸਤਾਨ ਨੇ ਭਾਰੀ ਨਿੰਦਾ ਕੀਤੀ ਹੈ।
ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਉਕਤ ਘਟੀਆ ਹਰਕਤ ਉਤੇ ਰੋਸ ਭਰੇ ਸ਼ਬਦਾਂ ਵਿਚ ਦੁੱਖ ਦਾ ਪ੍ਰਗਟਾਵਾ ਕਰਦਿਆਂ ਅੱਤਵਾਦੀ ਗਤੀਵਿਧੀ ਦੀ ਭਾਰੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਗੁੱਸੇ ਦਾ ਇਜ਼ਹਾਰ ਕਰਦਿਆਂ ਇਸਨੂੰ ਕਾਇਰਾਨਾ ਤੇ ਵਹਿਸ਼ੀ ਹਰਕਤ ਕਰਾਰ ਦਿੱਤਾ।
ਸ੍ਰੀ ਗੁਪਤਾ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਬੱਸ ਉਤੇ ਜੰਮੂ ਕਸ਼ਮੀਰ ਦੇ ਰਿਆਸ ਜਿਲ੍ਹੇ ਵਿੱਚ ਚੰਡੀ ਮੋੜ ‘ਤੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਕਾਰਨ ਡਰਾਈਵਰ ਤੋਂ ਘਬਰਾਹਟ ਵਿੱਚ ਬੱਸ ਕਾਬੂ ਤੋਂ ਬਾਹਰ ਹੋ ਕੇ ਪਹਾੜਾਂ ਦੀ ਡੂੰਘੀ ਖਾਈ ਵਿੱਚ ਜਾ ਡਿੱਗ ਗਈ ਅਤੇ 10 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਵੱਡੀ ਗਿਣਤੀ ‘ਚ 32 ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਬਾਅਦ ‘ਚ ਆਮ ਲੋਕਾਂ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਸਥਾਨਕ ਹਸਪਤਾਲ ਪਹੁੰਚਾਇਆ ਗਿਆ।
ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਵੱਲੋਂ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਪਾਕਿਸਤਾਨ ਪੱਖੀ ਕਸ਼ਮੀਰੀ ਮੁਸਲਿਮ ਅੱਤਵਾਦੀਆਂ ਦੇ ਇਸ ਘਿਨਾਉਣੇ ਕਾਰੇ ਅਤੇ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਵਿਸ਼ੇਸ਼ ਤੌਰ ‘ਤੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਜੰਮੂ ਕਸ਼ਮੀਰ ਵਿੱਚ ਧਾਰਾ 370 ਹਟਾ ਕੇ ਸਿਰਫ਼ ਪਿੱਠ ਥਪਥਪਾਉਣ ਨਾਲ ਕੰਮ ਨਹੀਂ ਚੱਲੇਗਾ ਬਲਕਿ ਅੱਤਵਾਦ ਦਾ ਪੂਰੀ ਤਰ੍ਹਾਂ ਖਾਤਮਾ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਅੱਤਵਾਦੀ ਚਾਹੇ ਪੰਜਾਬੀ ਹੋਣ ਜਾਂ ਕਸ਼ਮੀਰੀ ਅੱਤਵਾਦੀ, ਜਿਨ੍ਹਾਂ ਅੱਤਵਾਦੀਆਂ ਨੂੰ ਭਾਰਤ ਦੀ ਸੁਪਰੀਮ ਕੋਰਟ ਨੇ ਫਾਂਸੀ ਦੀ ਸਜ਼ਾ ਸੁਣਾਈ ਹੋਈ ਹੈ, ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਰਹਿਮ ਦੀ ਸੁਵਿਧਾ ਨਹੀਂ ਮਿਲਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨਾਲ ਭਰੀ ਬੱਸ ‘ਤੇ ਘਿਨਾਉਣੇ ਹਮਲੇ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਜਲਦੀ ਤੋਂ ਜਲਦੀ ਕਾਬੂ ਕਰਨ ਲਈ ਸੁਰੱਖਿਆ ਬਲਾਂ ਨੂੰ ਖੁੱਲ੍ਹੀ ਛੋਟ ਦਿੱਤੀ ਜਾਣੀ ਚਾਹੀਦੀ ਹੈ।
ਸ਼ਿਵ ਸੈਨਾ ਹਿੰਦੁਸਤਾਨ ਨੇ ਸ਼ੰਕਾ ਪ੍ਰਗਟ ਕੀਤੀ ਕਿ ਜਦੋਂ ਤੱਕ ਭਾਰਤੀ ਜਮਹੂਰੀਅਤ ਦੀ ਆੜ ਵਿੱਚ ਅੱਤਵਾਦੀਆਂ ਨੂੰ ਹੁਲਾਰਾ ਮਿਲਦਾ ਰਹੇਗਾ, ਉਦੋਂ ਤੱਕ, ਜਿਸ ਤਰ੍ਹਾਂ ਦੇ ਨਤੀਜੇ ਸ੍ਰੀ ਖਡੂਰ ਸਾਹਿਬ ਦੀ ਸੀਟ ਅਤੇ ਫਰੀਦਕੋਟ ਦੀ ਸੀਟ ‘ਤੇ ਅੱਤਵਾਦੀ ਵਿਚਾਰਧਾਰਾ ਵਾਲੇ ਲੋਕਾਂ ਦੇ ਹੱਕ ਵਿੱਚ ਆਏ ਹਨ, ਅਜਿਹੇ ਹੋਰ ਨਤੀਜੇ ਆ ਸਕਦੇ ਹਨ ਜੋਕਿ ਚੰਗਾ ਸੰਕੇਤ ਨਹੀਂ ਹੈ ਅਤੇ ਇਹ ਅੱਤਵਾਦ ਦੀ ਰੀੜ੍ਹ ਦੀ ਹੱਡੀ ਨੂੰ ਮਜ਼ਬੂਤ ਕਰਨ ਲਈ ਖਤਰਨਾਕ ਕੰਮ ਕਿਹਾ ਜਾ ਸਕਦਾ ਹੈ, ਜਿਸ ਕਾਰਨ ਨੌਜਵਾਨ ਕੁਰਾਹੇ ਪੈਣਗੇ ਅਤੇ ਅੱਤਵਾਦ ਵੱਲ ਪ੍ਰੇਰਿਤ ਹੋਣਗੇ ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਖਤਰਨਾਕ ਸਾਬਤ ਹੋ ਸਕਦੇ ਹਨ।
  ਪਵਨ ਗੁਪਤਾ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਨੇ ਉਪਰੋਕਤ ਵਿਚਾਰ ਪ੍ਰਗਟ ਕਰਦੇ ਹੋਏ ਕੇਂਦਰ ਅਤੇ ਜੰਮੂ ਕਸ਼ਮੀਰ ਸਰਕਾਰ ਤੋਂ ਮੰਗ ਕੀਤੀ ਕਿ ਮਾਰੇ ਗਏ ਸਾਰੇ ਸ਼ਰਧਾਲੂਆਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ, ਉਨ੍ਹਾਂ ਦੇ ਪਰਿਵਾਰਾਂ ਨੂੰ ਇੱਕ ਇਕ ਕਰੋੜ ਰੁਪਏ ਦਾ ਮੁਆਵਜਾ ਅਤੇ ਉਹਨਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਜ਼ਖਮੀ ਹੋਏ ਸ਼ਰਧਾਲੂਆਂ ਨੂੰ ਘੱਟੋ-ਘੱਟ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਨਾਲ-ਨਾਲ ਸਹੀ ਇਲਾਜ ਵੀ ਦਿੱਤਾ ਜਾਵੇ।
  ਪਵਨ ਗੁਪਤਾ ਨੇ ਨਿਊਜ਼ਲਾਈਨ ਐਕਸਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਸਾਰੀਆਂ ਅੱਤਵਾਦੀ ਘਟਨਾਵਾਂ ਕਾਰਨ ਹਿੰਦੂ ਸਮਾਜ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਅਤੇ ਸੁਰੱਖਿਆ ਫੋਰਸਾਂ ਨੂੰ ਅਜਿਹੇ ਅੱਤਵਾਦੀਆਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਜਿਹੜੇ ਅਜਿਹੀਆਂ ਕਾਰਵਾਈਆਂ ਕਰਕੇ ਦੇਸ਼ ਅਤੇ ਜੰਮੂ-ਕਸ਼ਮੀਰ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਵਿਗਾੜਨਾ ਚਾਹੁੰਦੇ ਹਨ।
Newsline Express

Related Articles

Leave a Comment