Skip to main content

newslineexpres

Breaking News
🚩 ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ 🚩 ਸੈਂਸਸ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵੱਲੋਂ ਰਾਜੀਵ ਗਾਂਧੀ ਯੂਨੀਵਰਸਿਟੀ ਵਿਖੇ ਮੀਟਿੰਗ; ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਅਤੇ ‘ਸਵੈ-ਗਣਨਾ’ ਨੂੰ ਉਤਸ਼ਾਹਿਤ ਕਰਨ ਸਬੰਧੀ ਚਰਚਾ 🚩 ਵੋਟਰ ਜਾਗਰੂਕਤਾ ਗਤੀਵਿਧੀਆਂ ਤੇ 100 ਫ਼ੀਸਦੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ :  ਏ ਡੀ ਸੀ 🚩 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ HDB ਫਾਇਨੈਸ਼ੀਅਲ ਸਰਵਿਸ ਅਤੇ ਐਂਬਰ ਐਟਰਪ੍ਰਾਈਜ਼ ਦਾ ਪਲੇਸਮੈਂਟ ਕੈਂਪ 20 ਨਵੰਬਰ ਨੂੰ 🚩 ਰਾਜਪੁਰਾ ’ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਹਰਦਿਆਲ ਕੰਬੋਜ 8 ਕੌਂਸਲਰਾਂ ਸਮੇਤ ਭਾਜਪਾ ’ਚ ਸ਼ਾਮਲ 🚩 ਪੰਜਾਬ PCS Mains ਪ੍ਰੀਖਿਆ ਦੇ ਨਤੀਜਿਆਂ ’ਤੇ ਹਾਈਕੋਰਟ ਦੀ ਰੋਕ, ਇੰਟਰਵਿਊ ਵੀ ਮੁਲਤਵੀ
Joe Rogan Podcasts You Must Listen
Home Chandigarh ????ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

????ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

by Newslineexpres@1

ਚੰਡੀਗੜ੍ਹ, 10 ਜੂਨ: ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।

ਸਿਬਿਨ ਸੀ ਨੇ ਦੱਸਿਆ ਕਿ 14 ਜੂਨ
(ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ  24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ।
ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਪੱਛਮੀ ਹਲਕੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।

Related Articles

Leave a Comment