ਦੇਹਰਾਦੂਨ, 15 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਉਤਰਾਖ਼ੰਡ ਦੇ ਰੁਦਰਪ੍ਰਯਾਗ ਵਿਚ ਬਦਰੀਨਾਥ ਹਾਈਵੇਅ ਨੇੜੇ ਇਕ ਟੈਂਪੂ ਟਰੈਵਲਰ, ਜਿਸ ਵਿਚ 17 ਯਾਤਰੀ ਸਵਾਰ ਸਨ, ਡੂੰਘੀ ਖੱਡ ਵਿਚ ਡਿੱਗ ਗਿਆ। ਐਸ.ਡੀ.ਆਰ.ਐਫ਼. ਅਤੇ ਪੁਲਿਸ ਟੀਮ ਵਲੋਂ ਬਚਾਅ ਕਾਰਜ ਕੀਤਾ ਜਾ ਰਿਹਾ ਹੈ ਅਤੇ ਟੀਮ ਵਲੋਂ ਹੁਣ ਤੱਕ ਦੋ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਜਾ ਚੁੱਕਾ ਹੈ। ਹਾਦਸੇ ਸੰਬੰਧੀ ਖ਼ਬਰ ’ਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਹਾਦਸਾ ਬੇਹੱਦ ਦੁਖਦਾਈ ਹੈ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਬਚਾਅ ਕਾਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਨੂੰ ਘਟਨਾ ਦੀ ਜਾਂਚ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ।