ਮਹਾਰਾਸ਼ਟਰ, 18 ਜੂਨ : ਨਿਊਜ਼ਲਾਈਨ ਐਕਸਪ੍ਰੈਸ – ਰੀਲਾਂ ਬਣਾਉਣ ਲਈ ਲੋਕ ਕੁਝ ਵੀ ਕਰਨ ਨੂੰ ਤਿਆਰ ਰਹਿੰਦੇ ਹਨ। ਹਾਲਾਂਕਿ, ਕਈ ਵਾਰ ਇਹ ਵੀਡੀਓ ਬਣਾਉਣ ਅਤੇ ਫੋਟੋਆਂ ਖਿੱਚਣ ਦੇ ਚੱਕਰ ਵਿੱਚ ਆਪਣੀ ਜਾਨ ਤੱਕ ਖ਼ਤਰੇ ਵਿੱਚ ਪਾ ਲੈਂਦੇ ਹਨ। ਅਜਿਹੀ ਹੀ ਇੱਕ ਘਟਨਾ ਛਤਰਪਤੀ ਸੰਭਾਜੀਨਗਰ ਵਿੱਚ ਵਾਪਰੀ।
ਇੱਕ ਲੜਕੀ ਨੇ ਕਾਰ ਵਿੱਚ ਬੈਠ ਕੇ ਰੀਲ ਬਣਾਉਣ ਦਾ ਫੈਸਲਾ ਕੀਤਾ ਅਤੇ 30 ਸੈਕਿੰਡ ਦੀ ਰੀਲ ਬਣਾਉਂਦੇ ਹੋਏ 23 ਸਾਲਾ ਲੜਕੀ ਦੀ ਜਾਨ ਚਲੀ ਗਈ। ਇਹ ਭਿਆਨਕ ਹਾਦਸਾ ਸੋਮਵਾਰ (17 ਜੂਨ) ਦੁਪਹਿਰ ਨੂੰ ਛਤਰਪਤੀ ਸੰਭਾਜੀਨਗਰ ਜ਼ਿਲ੍ਹੇ ਦੇ ਦੌਲਤਾਬਾਦ ਇਲਾਕੇ ਦੇ ਸੁਲੀਭੰਜਨ ਸਥਿਤ ਦੱਤ ਮੰਦਰ ਨੇੜੇ ਵਾਪਰਿਆ। ਇਸ ਘਟਨਾ ਤੋਂ ਬਾਅਦ ਹਰ ਪਾਸੇ ਸਨਸਨੀ ਫੈਲ ਗਈ। ਛਤਰਪਤੀ ਸੰਭਾਜੀਨਗਰ ਦੇ ਹਨੂੰਮਾਨਨਗਰ ਦੀ ਰਹਿਣ ਵਾਲੀ ਸ਼ਵੇਤਾ ਦੀਪਕ ਸੁਰਵਸੇ (23) ਉਸ ਇਲਾਕੇ ਵਿੱਚ ਰਹਿਣ ਵਾਲੇ ਆਪਣੇ ਦੋਸਤ ਸ਼ਿਵਰਾਜ ਸੰਜੇ ਮੂਲੇ (25) ਦੇ ਨਾਲ ਕਾਰ ‘ਚ ਸਵਾਰ ਹੋ ਕੇ ਘੁੰਮਣ ਨਿਕਲੇ। ਇੱਥੇ ਸ਼ਵੇਤਾ ਨੇ ਰੀਲਾਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਸ਼ਵੇਤਾ ਨੇ ਕਾਰ ਨੂੰ ਰਿਵਰਸ/ਬੈਕ ਲੈ ਕੇ ਜਾਣ ਲੱਗੀ ਤਾਂ ਇਸ ਦੌਰਾਨ ਕਾਰ ਤੇਜ਼ੀ ਨਾਲ ਪਿੱਛੇ ਵੱਲ ਭੱਜਣ ਲੱਗੀ। ਇਹ ਦੇਖ ਕੇ ਦੋਸਤ ਦੇ ਹੋਸ਼ ਉੱਡ ਗਏ ਅਤੇ ਉਸ ਨੂੰ ਬਚਾਉਣ ਲਈ ਭੱਜਿਆ, ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਕਾਰ ਡੂੰਘੀ ਖਾਈ ਵਿੱਚ ਜਾ ਡਿੱਗੀ। ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਕਰਯੋਗ ਹੈ ਕਿ ਸ਼ਵੇਤਾ ਨੂੰ ਕਾਰ ਚਲਾਉਣੀ ਨਹੀਂ ਸੀ ਆਉਂਦੀ, ਜਿਸ ਕਰਕੇ ਇਹ ਹਾਦਸਾ ਵਾਪਰ ਗਿਆ।