ਰਕਸ਼ੀਕਾ ਟੈਕ ਕੰਪਨੀ ਲਈ ਵਰਚੂਅਲ ਇੰਟਰਵਿਊ 19 ਜੂਨ ਨੂੰ
ਪਟਿਆਲਾ, 18 ਜੂਨ: ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਰਕਸ਼ੀਕਾ ਟੈਕ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 19 ਜੂਨ ਦਿਨ ਬੁੱਧਵਾਰ ਨੂੰ ਕੰਪਨੀ ’ਚ ਡਿਲਵਰੀ ਬੋਆਏਜ਼ ਦੀ ਅਸਾਮੀ ਦੀ ਇੰਟਰਵਿਊ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਆਨਲਾਈਨ ਕਰਵਾਈ ਜਾਵੇਗੀ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 19-6-2024 ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਰਕਸ਼ੀਕਾ ਟੈਕ ਕੰਪਨੀ ’ਚ ਡਿਲਵਰੀ ਬੋਆਏਜ਼ ਦੀ ਅਸਾਮੀ ਦੀ ਆਨ ਲਾਈਨ ਇੰਟਰਵਿਊ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ (ਲੜਕੇ ਅਤੇ ਲੜਕੀਆਂ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗਰੈਜੂਏਸ਼ਨ ਅਤੇ ਉਮਰ 18 ਸਾਲ ਜਾ ਉਸ ਤੋਂ ਵੱਧ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 19-6-2024 ਦਿਨ ਬੁੱਧਵਾਰ ਸਵੇਰੇ 11 ਵਜੇ https://meet.google.com/ynk-
ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈਸ ਵਿਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ ।
