newslineexpres

Home Information ਭਾਸ਼ਾ ਵਿਭਾਗ ਵਿਖੇ 1 ਜੁਲਾਈ ਤੋਂ ਸ਼ੁਰੂ ਹੋਵੇਗੀ ਉਰਦੂ ਭਾਸ਼ਾ ਦੀ ਸਿਖਲਾਈ : ਜ਼ਿਲ੍ਹਾ ਭਾਸ਼ਾ ਅਫ਼ਸਰ

ਭਾਸ਼ਾ ਵਿਭਾਗ ਵਿਖੇ 1 ਜੁਲਾਈ ਤੋਂ ਸ਼ੁਰੂ ਹੋਵੇਗੀ ਉਰਦੂ ਭਾਸ਼ਾ ਦੀ ਸਿਖਲਾਈ : ਜ਼ਿਲ੍ਹਾ ਭਾਸ਼ਾ ਅਫ਼ਸਰ

by Newslineexpres@1

ਭਾਸ਼ਾ ਵਿਭਾਗ ਵਿਖੇ 1 ਜੁਲਾਈ ਤੋਂ ਸ਼ੁਰੂ ਹੋਵੇਗੀ ਉਰਦੂ ਭਾਸ਼ਾ ਦੀ ਸਿਖਲਾਈ : ਜ਼ਿਲ੍ਹਾ ਭਾਸ਼ਾ ਅਫ਼ਸਰ

ਪਟਿਆਲਾ, 18 ਜੂਨ: ਨਿਊਜ਼ਲਾਈਨ ਐਕਸਪ੍ਰੈਸ – ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ 1 ਜੁਲਾਈ 2024 ਤੋਂ ਉਰਦੂ ਆਮੋਜ਼ ਦੀ ਸਿਖਲਾਈ ਦੀਆਂ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਉਰਦੂ ਭਾਸ਼ਾ ਇਕ ਬਹੁਤ ਹੀ ਮਿੱਠੀ ਤੇ ਪਿਆਰੀ ਜ਼ੁਬਾਨ ਹੈ। ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਿਖੇ ਉਰਦੂ ਆਮੋਜ਼ ਦੀ ਸਿਖਲਾਈ ਲਈ ਬਹੁਤ ਹੀ ਤਜ਼ਰਬੇਕਾਰ ਅਤੇ ਕਾਬਲ ਅਧਿਆਪਕ ਹਨ। ਇਹ ਸਿਖਲਾਈ 01 ਜੁਲਾਈ ਤੋਂ ਸ਼ੁਰੂ ਹੋ ਕੇ 31 ਦਸੰਬਰ ਤੱਕ ਚੱਲੇਗੀ।
ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਦੀ ਹੈ। ਇਸ ਸਿਖਲਾਈ ਦੀ ਸਮੁੱਚੀ ਇੱਕ ਵਾਰ ਦੀ ਫੀਸ 500/- ਰੁਪਏ ਹੈ। ਇਸ ਕਲਾਸ ਦਾ ਸਮਾਂ ਸ਼ਾਮ 5.00 ਵਜੇ ਤੋਂ ਲੈ ਕੇ 6.00 ਵਜੇ ਤੱਕ ਦਾ ਹੈ। ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 30 ਜੂਨ, 2024 ਤੱਕ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ,  ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala1@gmail.com ਉਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Comment