newslineexpres

Home Information 🚩ਫਿਰੋਜ਼ਪੁਰ ‘ਚ ਸਤਲੁਜ ਦਰਿਆ ਦਾ ਪਾਣੀ ਓਵਰਫਲੋ, ਡੁੱਬੀ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ

🚩ਫਿਰੋਜ਼ਪੁਰ ‘ਚ ਸਤਲੁਜ ਦਰਿਆ ਦਾ ਪਾਣੀ ਓਵਰਫਲੋ, ਡੁੱਬੀ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ

by Newslineexpres@1

ਫ਼ਿਰੋਜ਼ਪੁਰ, 19 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਫਿਰੋਜਪੁਰ ਦੇ ਸਰਹੱਦੀ ਪਿੰਡ ਖੁੰਦੜ ਗੱਟੀ ਵਿੱਚ ਸਤਲੁਜ ਦਰਿਆ ਦਾ ਪਾਣੀ ਓਵਰਫਲੋ ਹੋ ਕੇ ਨਾਲ ਲੱਗਦੇ ਖੇਤਾਂ ਵਿੱਚ ਦਾਖ਼ਲ ਹੋ ਗਿਆ ਹੈ, ਜਿਸ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ। ਜਿਸ ਕਾਰਨ ਹੁਣ ਫਿਰ ਫ਼ਸਲ ਨੂੰ ਨੁਕਸਾਨ ਹੋ ਸਕਦਾ ਹੈ। ਮਿਲੀ ਜਾਣਕਾਰੀ ਅਨੁਸਾਰ ਹੁਸੈਨੀਵਾਲਾ ਹੈੱਡ ਦਾ ਗੇਟ ਬੰਦ ਹੋਣ ਕਾਰਨ ਪਾਣੀ ਓਵਰ ਫਲੋਅ ਹੋ ਕੇ ਕਿਸਾਨਾਂ ਦੇ ਖੇਤਾਂ ਵਿੱਚ ਦਾਖਲ ਹੋ ਗਿਆ ਹੈ। ਕਿਸਾਨਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਹੈੱਡ ਦੇ ਗੇਟ ਖੋਲ੍ਹਕੇ ਪਾਣੀ ਨੂੰ ਅੱਗੇ ਛੱਡਿਆ ਜਾਵੇ, ਕਿਉਂਕਿ ਪਿਛਲੀ ਵਾਰ ਵੀ ਪਾਣੀ ਦੀ ਆਮਦ ਕਾਰਨ ਫ਼ਸਲ ਨੂੰ ਕਾਫੀ ਨੁਕਸਾਨ ਹੋਇਆ ਸੀ ਅਤੇ ਹੁਣ ਗੇਟ ਬੰਦ ਹੋਣ ਕਾਰਨ ਪਾਣੀ ਓਵਰ ਫਲੋਅ ਹੋ ਗਿਆ ਹੈ। ਉੱਥੇ ਹੀ ਨਹਿਰੀ ਵਿਭਾਗ (ਹੈੱਡ ਵਰਕਸ) ਦੇ ਐਸ.ਡੀ.ਓ. ਰਜਿੰਦਰ ਗੋਇਲ ਨੇ ਦੱਸਿਆ ਕਿ ਉਹਨਾਂ ਨੂੰ ਪਾਣੀ ਦੇ ਓਵਰ ਫਲੋ ਹੋ ਜਾਣ ਦੀ ਸੂਚਨਾ ਮਿਲੀ ਹੈ। ਵਿਭਾਗ ਵੱਲੋਂ ਝੋਨੇ ਦੇ ਸੀਜ਼ਨ ਕਾਰਨ ਦੋ ਨਹਿਰਾਂ ਵਿੱਚ ਪਾਣੀ ਛੱਡਿਆ ਹੈ, ਜਿਸ ਕਾਰਨ ਡਾਊਨ ਸਟ੍ਰੀਮ ਅਤੇ ਹੈੱਡ ਵਰਕਸ ਦੇ 29 ਗੇਟ ਬੰਦ ਕਰ ਦਿੱਤੇ ਗਏ ਹਨ। ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਹੱਲ ਕੀਤਾ ਜਾਵੇਗਾ।

Related Articles

Leave a Comment