newslineexpres

Joe Rogan Podcasts You Must Listen
Home Information ????ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਕਿਸਾਨਾਂ ਵੱਲੋ 72 ਘੰਟਿਆਂ ਤੋਂ ਬੰਦ, NHAI ਨੂੰ 3 ਕਰੋੜ ਦਾ ਨੁਕਸਾਨ

????ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਕਿਸਾਨਾਂ ਵੱਲੋ 72 ਘੰਟਿਆਂ ਤੋਂ ਬੰਦ, NHAI ਨੂੰ 3 ਕਰੋੜ ਦਾ ਨੁਕਸਾਨ

by Newslineexpres@1

ਲੁਧਿਆਣਾ, 19 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਪਿਛਲੇ 72 ਘੰਟਿਆਂ ਤੋਂ ਬੰਦ ਹੈ। ਟੋਲ ਟੈਕਸ ਘਟਾਉਣ ਨੂੰ ਲੈ ਕੇ ਕਿਸਾਨ ਮੋਰਚਾ ਲਾਈ ਬੈਠੇ ਹਨ। ਪਿਛਲੇ ਤਿੰਨ ਦਿਨਾਂ ਅੰਦਰ ਇੱਕ ਲੱਖ ਤੋਂ ਵੱਧ ਵਾਹਨ ਬਿਨਾਂ ਟੋਲ ਟੈਕਸ ਦੇ ਲੰਘੇ ਹਨ। ਇਸ ਨਾਲ NHAI ਨੂੰ ਕਰੀਬ 3 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। NHAI ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਤਾਲਮੇਲ ਕਰਨ ਵਿੱਚ ਬੇਵੱਸ ਨਜ਼ਰ ਆ ਰਹੀ ਹੈ।  ਕਿਸਾਨ ਆਪਣੀ ਮੰਗ ‘ਤੇ ਅੜੇ ਹੋਏ ਹਨ ਕਿ ਪ੍ਰਤੀ ਵਾਹਨ ਟੋਲ 150 ਰੁਪਏ ਹੋਣਾ ਚਾਹੀਦਾ ਹੈ ਪਰ ਐਨਐਚਏਆਈ ਦੇ ਅਧਿਕਾਰੀ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਇਸ ਕਾਰਨ ਹੀ ਲਾਡੋਵਾਲ ਟੋਲ ਪਲਾਜ਼ਾ ‘ਤੇ ਹੌਲੀ-ਹੌਲੀ ਕਿਸਾਨਾਂ ਦੀ ਭੀੜ ਵਧਦੀ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਕਿਸਾਨਾਂ ਨੂੰ ਆਸ-ਪਾਸ ਦੇ ਪਿੰਡਾਂ ਤੋਂ ਭੋਜਨ ਤੇ ਪਾਣੀ ਦੀ ਮਦਦ ਭੇਜੀ ਜਾ ਰਹੀ ਹੈ। ਕੁਝ ਕਿਸਾਨ ਸ਼ਿਫਟਾਂ ਵਿੱਚ ਖੇਤਾਂ ਵਿੱਚ ਕੰਮ ਕਰਨ ਜਾਂਦੇ ਹਨ। ਕੰਮ ਖਤਮ ਕਰਨ ਤੋਂ ਬਾਅਦ ਉਹ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਜਾਂਦੇ ਹਨ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਅੱਜ ਲੋਕਾਂ ਨੂੰ ਘਰਾਂ ਤੋਂ ਬਾਹਰ ਆਉਣ ਦੀ ਲੋੜ ਹੈ। NHAI ਵੱਲੋਂ ਕੀਤੀ ਜਾ ਰਹੀ ਲੁੱਟ ਬੰਦ ਹੋਣੀ ਚਾਹੀਦੀ ਹੈ। ਲੁਧਿਆਣਾ ਤੋਂ ਫਿਲੌਰ ਜਾਣ ਵਾਲਿਆਂ ਨੂੰ 425 ਰੁਪਏ ਦੇਣੇ ਪੈਂਦੇ ਹਨ, ਜੋ ਲੋਕਾਂ ਦੀਆਂ ਜੇਬਾਂ ‘ਤੇ ਡਾਕਾ ਹੈ। ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਦਿਨ ਪਹਿਲਾਂ ਹੀ ਅਧਿਕਾਰੀਆਂ ਨਾਲ ਗੱਲ ਕਰਕੇ ਮੰਗ ਪੱਤਰ ਸੌਂਪਿਆ ਸੀ ਪਰ ਕਿਸੇ ਨੇ ਮੁੜ ਹੱਲ ਕੱਢਣ ਦੀ ਕੋਸ਼ਿਸ਼ ਨਹੀਂ ਕੀਤੀ।

Related Articles

Leave a Comment