newslineexpres

Home Chandigarh ਕਾਲਜਾਂ ’ਚ ਸਪੋਰਟਸ ਵਿੰਗ ’ਚ ਦਾਖਲੇ ਲਈ ਖਿਡਾਰਨਾਂ ਦੇ ਟਰਾਇਲ ਕਰਵਾਏ

ਕਾਲਜਾਂ ’ਚ ਸਪੋਰਟਸ ਵਿੰਗ ’ਚ ਦਾਖਲੇ ਲਈ ਖਿਡਾਰਨਾਂ ਦੇ ਟਰਾਇਲ ਕਰਵਾਏ

by Newslineexpres@1

ਕਾਲਜਾਂ ’ਚ ਸਪੋਰਟਸ ਵਿੰਗ ’ਚ ਦਾਖਲੇ ਲਈ ਖਿਡਾਰਨਾਂ ਦੇ ਟਰਾਇਲ ਕਰਵਾਏ

ਪਟਿਆਲਾ, 25 ਜੂਨ: ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਰੁਪੇਸ਼ ਕੁਮਾਰ ਬੇਗੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਊਂਡ ਵਿਖੇ ਕਾਲਜਾਂ ’ਚ ਸਪੋਰਟਸ ਵਿੰਗ ’ਚ ਦਾਖਲੇ ਲਈ ਅੱਜ ਵੱਖ ਵੱਖ ਖੇਡਾਂ ’ਚ ਖਿਡਾਰਨਾਂ ਦੇ ਟਰਾਇਲ ਲਏ ਗਏ।
ਉਨ੍ਹਾਂ ਦੱਸਿਆ ਕਿ ਸਪੋਰਟਸ ਵਿੰਗ ਸਕੀਮ ਅਧੀਨ ਚੁਣੇ ਗਏ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ, ਟਰੇਨਿੰਗ ਅਤੇ ਰੈਜੀਡੈਂਸ਼ਲ ਖਿਡਾਰੀਆਂ ਨੂੰ 225/- ਰੁਪਏ ਤੇ ਡੇ-ਸਕਾਲਰ ਖਿਡਾਰੀਆਂ ਨੂੰ 125/- ਰੁਪਏ ਪ੍ਰਤੀ ਖਿਡਾਰੀ ਪ੍ਰਤੀ ਦਿਨ ਦੀ ਦਰ ਨਾਲ ਖੁਰਾਕ/ਰਿਫਰੈਸ਼ਮੈਂਟ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਅੱਜ ਐਥਲੈਟਿਕਸ, ਬਾਸਕਟਬਾਲ, ਬਾਕਸਿੰਗ, ਬੈਡਮਿੰਟਨ, ਸਾਈਕਲਿੰਗ, ਫੁੱਟਬਾਲ, ਜਿਮਨਾਸਟਿਕ, ਹਾਕੀ, ਹੈਂਡਬਾਲ, ਜੂਡੋ, ਕਬੱਡੀ, ਖੋ-ਖੋ, ਲਾਅਨ ਟੈਨਿਸ, ਤੈਰਾਕੀ, ਟੇਬਲ ਟੈਨਿਸ, ਵਾਲੀਬਾਲ, ਵੇਟ ਲਿਫ਼ਟਿੰਗ, ਪਾਵਰ ਲਿਫ਼ਟਿੰਗ, ਫੈਨਸਿੰਗ ਅਤੇ ਕੁਸ਼ਤੀ ਗੇਮ ਦੇ ਲੜਕੀਆਂ ਦੇ ਟਰਾਇਲ ਲਏ ਗਏ। ਇਹਨਾਂ ਟਰਾਇਲਾਂ ਵਿੱਚ ਲਗਭਗ 100 ਖਿਡਾਰਨਾਂ ਨੇ ਭਾਗ ਲਿਆ।

Related Articles

Leave a Comment