newslineexpres

Joe Rogan Podcasts You Must Listen
Home Chandigarh ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 26 ਜੂਨ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 26 ਜੂਨ ਨੂੰ

by Newslineexpres@1

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 26 ਜੂਨ ਨੂੰ

 ਪਟਿਆਲਾ, 25 ਜੂਨ: ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਏਜੀਆਈਐਲਈ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 26 ਜੂਨ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਏਜੀਆਈਐਲਈ ਕੰਪਨੀ ’ਚ ਵੈੱਲਨੈੱਸ ਐਡਵਾਈਜ਼ਰ ਦੀ ਅਸਾਮੀਆਂ ਦੀ ਇੰਟਰਵਿਊ ਲਈ ਜਾਵੇਗੀ।
ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ , ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18-28 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Related Articles

Leave a Comment