newslineexpres

Home ਮੁੱਖ ਪੰਨਾ ਹੁਣ 70 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਦਾ ਹੋਵਗਾ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਮੁਫ਼ਤ ਇਲਾਜ

ਹੁਣ 70 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਦਾ ਹੋਵਗਾ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਮੁਫ਼ਤ ਇਲਾਜ

by Newslineexpres@1

ਨਵੀਂ ਦਿੱਲੀ, 27 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕੀਤਾ। ਰਾਸ਼ਟਰਪਤੀ ਨੇ ਇਸ ਦੌਰਾਨ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਆਯੁਸ਼ਮਾਨ ਯੋਜਨਾ ਨੂੰ ਲੈ ਕੇ ਅਹਿਮ ਗੱਲਾਂ ਕਹੀਆਂ ਹਨ। ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਵਿੱਚ 70 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਦਾ ਆਯੂਸ਼ਮਾਨ ਯੋਜਨਾ ਤਹਿਤ ਇਲਾਜ ਕੀਤਾ ਜਾਵੇਗਾ। ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਕਈ ਸੁਧਾਰ ਵੀ ਕੀਤੇ ਹਨ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਸੀ। ਮੈਨੀਫੈਸਟੋ ‘ਚ ਕਿਹਾ ਗਿਆ ਸੀ ਕਿ ਆਯੁਸ਼ਮਾਨ ਕਾਰਡ ਦੇ ਤਹਿਤ ਦੇਸ਼ ਦੇ ਲੋਕਾਂ ਨੂੰ 5 ਲੱਖ ਰੁਪਏ ਦਾ ਇਲਾਜ ਮਿਲੇਗਾ। ਇਸ ਨਾਲ 70 ਸਾਲ ਤੋਂ ਵੱਧ ਉਮਰ ਦੇ ਹਰ ਬਜ਼ੁਰਗ ਨੂੰ ਆਯੁਸ਼ਮਾਨ ਯੋਜਨਾ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ।

Related Articles

Leave a Comment