Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Chandigarh ????ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

????ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

by Newslineexpres@1

????ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

???? 50 ਕਰੋੜ ਦੀ ਲਾਗਤ ਵਾਲੇ ਇਹ ਪ੍ਰਾਜੈਕਟ ਜੂਨ 2025 ਤੱਕ ਕੀਤੇ ਜਾਣਗੇ ਕਾਰਜਸ਼ੀਲ⁠: ਅਮਨ ਅਰੋੜਾ

???? ਪੇਡਾ ਨੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਾਵਰ ਪਲਾਂਟ ਕੀਤਾ ਚਾਲੂ

???? ਇਹ ਕਦਮ ਸਵੱਛ ਊਰਜਾ ਰਾਹੀਂ ਖੇਤੀਬਾੜੀ ਸੈਕਟਰ ਨੂੰ ਪ੍ਰਦੂਸ਼ਣ-ਮੁਕਤ ਕਰਨ ਤੇ ਵਾਤਾਵਰਣ ਨੂੰ ਬਚਾਉਣ ਲਈ ਅਹਿਮ ਸਾਬਤ ਹੋਵੇਗਾ

ਚੰਡੀਗੜ੍ਹ, 30 ਜੂਨ: ਨਿਊਜ਼ਲਾਈਨ ਐਕਸਪ੍ਰੈਸ – ਸੌਰ ਊਰਜਾ ਨੂੰ ਅਪਣਾ ਕੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਦੀ ਦਿਸ਼ਾ ਵਿੱਚ ਇਕ ਹੋਰ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ (ਹਰੇਕ ਪਲਾਂਟ 4 ਮੈਗਾਵਾਟ) ਸਮਰੱਥਾ ਦੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ ਲਗਾਏ ਜਾਣਗੇ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹਾਲ ਹੀ ਵਿੱਚ ਖੇਤੀਬਾੜੀ ਸਬੰਧੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਕਾਰਜਸ਼ੀਲ ਕੀਤਾ ਹੈ। ਇਸ ਪ੍ਰਾਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਸਥਿਤ ਪੀ.ਐਸ.ਪੀ.ਸੀ.ਐਲ. ਦੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ। ਇਹ ਪ੍ਰਾਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 50 ਕਰੋੜ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਹੋਰ ਤਿੰਨ ਸੂਰਜੀ ਊਰਜਾ ਪ੍ਰਾਜੈਕਟਾਂ ਦੇ ਜੂਨ 2025 ਤੱਕ ਕਾਰਜਸ਼ੀਲ ਹੋਣ ਦੀ ਆਸ ਹੈ। ਉਨ੍ਹਾਂ ਅੱਗੇ ਦੱਸਿਆ ਇਨ੍ਹਾਂ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਗੀ ਵਾਂਦਰ, ਸ਼ੇਰਗੜ੍ਹ ਅਤੇ ਕੋਠੇ ਮੱਲੂਆਣਾ ਵਿੱਚ ਲੱਗੇ ਪੀ.ਐਸ.ਪੀ.ਸੀ.ਐਲ ਦੇ 66 ਕੇ.ਵੀ ਸਬ-ਸਟੇਸ਼ਨਾਂ ਨੇੜੇ ਪੰਚਾਇਤੀ ਜ਼ਮੀਨ ਲੀਜ਼ ‘ਤੇ ਲਈ ਗਈ ਹੈ।

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਖੇਤੀਬਾੜੀ ਲਈ ਸੌਰ ਊਰਜਾ ਦੇ ਸੰਕਲਪ ਨੂੰ ਦਰਸਾਉਣਗੇ ਅਤੇ ਪੀ.ਐਸ.ਪੀ.ਸੀ.ਐਲ. ਨੂੰ ਬਹੁਤ ਘੱਟ ਕੀਮਤ ‘ਤੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਬਹੁਤ ਸਾਰੇ ਲਾਭ ਪ੍ਰਦਾਨ ਕਰਨਗੇ। ਉਹਨਾਂ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਤੋਂ ਲੰਬੇ ਸਮੇਂ ਦੇ ਪੀ.ਪੀ.ਏ. ਤਹਿਤ ਪੀ.ਐਸ.ਪੀ.ਸੀ.ਐਲ. ਨੂੰ 2.748 ਰੁਪਏ ਪ੍ਰਤੀ ਕਿਲੋਵਾਟ ਘੰਟਾ ਦੀ ਦਰ ਮੁਤਾਬਕ ਬਿਜਲੀ ਸਪਲਾਈ ਕੀਤੀ ਜਾਵੇਗੀ।

Related Articles

Leave a Comment