Skip to main content

newslineexpres

Breaking News
🚩 ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ ‘ਅਭਿਉਦਯ-2026’ 21 ਨਵੰਬਰ ਨੂੰ 🚩 ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ 🚩 ਸੈਂਸਸ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵੱਲੋਂ ਰਾਜੀਵ ਗਾਂਧੀ ਯੂਨੀਵਰਸਿਟੀ ਵਿਖੇ ਮੀਟਿੰਗ; ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਅਤੇ ‘ਸਵੈ-ਗਣਨਾ’ ਨੂੰ ਉਤਸ਼ਾਹਿਤ ਕਰਨ ਸਬੰਧੀ ਚਰਚਾ 🚩 ਵੋਟਰ ਜਾਗਰੂਕਤਾ ਗਤੀਵਿਧੀਆਂ ਤੇ 100 ਫ਼ੀਸਦੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ :  ਏ ਡੀ ਸੀ 🚩 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ HDB ਫਾਇਨੈਸ਼ੀਅਲ ਸਰਵਿਸ ਅਤੇ ਐਂਬਰ ਐਟਰਪ੍ਰਾਈਜ਼ ਦਾ ਪਲੇਸਮੈਂਟ ਕੈਂਪ 20 ਨਵੰਬਰ ਨੂੰ 🚩 ਰਾਜਪੁਰਾ ’ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਹਰਦਿਆਲ ਕੰਬੋਜ 8 ਕੌਂਸਲਰਾਂ ਸਮੇਤ ਭਾਜਪਾ ’ਚ ਸ਼ਾਮਲ
Joe Rogan Podcasts You Must Listen
Home Latest News ਮੱਧ ਪ੍ਰਦੇਸ਼ – ਫਾਹੇ ਨਾਲ ਲਟਕਦਾ ਹੋਇਆ ਮਿਲਿਆ ਪੂਰਾ ਪਰਿਵਾਰ

ਮੱਧ ਪ੍ਰਦੇਸ਼ – ਫਾਹੇ ਨਾਲ ਲਟਕਦਾ ਹੋਇਆ ਮਿਲਿਆ ਪੂਰਾ ਪਰਿਵਾਰ

by Newslineexpres@1

ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕੋ ਪਰਿਵਾਰ ਦੇ ਪੰਜ ਲੋਕਾਂ ਨੇ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਫਐਸਐਲ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ।

ਫਿਲਹਾਲ ਸਥਿਤੀ ਸਪੱਸ਼ਟ ਨਹੀਂ ਹੈ ਕਿ ਜਿਨ੍ਹਾਂ ਲੋਕਾਂ ਦੀਆਂ ਲਾਸ਼ਾਂ ਪੁਲਿਸ ਨੇ ਬਰਾਮਦ ਕੀਤੀਆਂ ਹਨ, ਉਨ੍ਹਾਂ ਨੇ ਖੁਦਕੁਸ਼ੀ ਕੀਤੀ ਹੈ ਜਾਂ ਕਿਸੇ ਨੇ ਉਨ੍ਹਾਂ ਦਾ ਕਤਲ ਕਰਕੇ ਲਾਸ਼ਾਂ ਨੂੰ ਲਟਕਾਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

ਦੱਸ ਦਈਏ ਕਿ ਅਲੀਰਾਜਪੁਰ ਦੇ ਸੋਂਡਵਾ ਥਾਣਾ ਖੇਤਰ ਦੇ ਰੌੜੀ ਪਿੰਡ ‘ਚ ਸੋਮਵਾਰ ਨੂੰ ਇਕ ਘਰ ‘ਚੋਂ 5 ਲੋਕਾਂ ਦੀਆਂ ਲਾਸ਼ਾਂ ਮਿਲੀਆਂ। ਇਨ੍ਹਾਂ ਵਿੱਚ ਪਤੀ, ਪਤਨੀ ਅਤੇ ਤਿੰਨ ਬੱਚੇ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਰਾਕੇਸ਼, ਉਸ ਦੀ ਪੁੱਤਰੀ ਲਲਿਤਾ, ਬੇਟੀ ਲਕਸ਼ਮੀ, ਪੁੱਤਰ ਪ੍ਰਕਾਸ਼ ਅਤੇ ਅਕਸ਼ੈ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਪੀ ਰਾਜੇਸ਼ ਵਿਆਸ ਵੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਰਹੀ ਹੈ। ਪੂਰੇ ਪਰਿਵਾਰ ਦੀਆਂ ਲਾਸ਼ਾਂ ਇਕੱਠੇ ਬਰਾਮਦ ਹੋਣ ਤੋਂ ਬਾਅਦ ਰਿਸ਼ਤੇਦਾਰ ਇਸ ਨੂੰ ਕਤਲ ਦਾ ਮਾਮਲਾ ਦੱਸ ਰਹੇ ਹਨ। ਪੁਲਿਸ ਕਤਲ ਦੇ ਪਹਿਲੂ ਤੋਂ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ।

Related Articles

Leave a Comment