ਸਤਿਸੰਗ ਦੌਰਾਨ ਮਚੀ ਭਾਜੜ; 130 ਤੋਂ ਜ਼ਿਆਦਾ ਸ਼ਰਧਾਲੂਆਂ ਦੀ ਮੌਤ!
ਹਾਥਰਸ, 2 ਜੁਲਾਈ : ਨਿਊਜ਼ਲਾਈਨ ਐਕਸਪ੍ਰੈਸ – ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ‘ਚ ਵੱਡਾ ਹਾਦਸਾ ਵਾਪਰਿਆ ਹੈ। ਸਿਕੰਦਰਰਾਉ ਤੋਂ ਏਟਾ ਰੋਡ ‘ਤੇ ਸਥਿਤ ਪਿੰਡ ਫੁੱਲਰਾਏ ‘ਚ ਭੋਲੇ ਬਾਬਾ ਦਾ ਸਤਿਸੰਗ ਸੁਣਨ ਪਹੁੰਚੀ ਹਜ਼ਾਰਾਂ ਦੀ ਭੀੜ ਜਦੋਂ ਸਤਿਸੰਗ ਸੁਣਨ ਤੋਂ ਬਾਅਦ ਬਾਹਰ ਨਿਕਲ ਰਹੀ ਸੀ ਤਾਂ ਭਾਜੜ ਮਚ ਗਈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ 100 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ, ਕਈਆਂ ਦੀ ਹਾਲਤ ਅਜੇ ਵੀ ਗੰਭੀਰ ਦੱਸੀ ਜਾ ਰਹੀ ਹੈ। ਅਜਿਹੇ ‘ਚ ਇਹ ਗਿਣਤੀ ਹੋਰ ਵੀ ਵਧ ਸਕਦੀ ਹੈ। ਮਰਨ ਵਾਲਿਆਂ ਵਿੱਚ ਔਰਤਾਂ ਅਤੇ ਬੱਚੇ ਸ਼ਾਮਿਲ ਹਨ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ।

