Skip to main content

newslineexpres

Breaking News
Joe Rogan Podcasts You Must Listen
Home Crime ????ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ ‘ਚ ਹਸਪਤਾਲ ਦਾਖ਼ਲ

????ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ ‘ਚ ਹਸਪਤਾਲ ਦਾਖ਼ਲ

by Newslineexpres@1

????ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ ‘ਚ ਹਸਪਤਾਲ ਦਾਖ਼ਲ

ਲੁਧਿਆਣਾ, 5 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਲੁਧਿਆਣਾ ਤੋਂ ਵਡੀ ਖਬਰ ਸਾਹਮਣੇ ਆਈ ਹੈ, ਜਿਥੇ ਸ਼ਿਵ ਸੈਨਾ ਦੇ ਆਗੂ ਸੰਦੀਪ ਥਾਪਰ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ‘ਚ ਡੀਐਮਸੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉਥੇ ਹੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਸ਼ਿਵ ਸੈਨਾ ਆਗੂ ਹਰਕੀਰਤ ਸਿੰਘ ਖੁਰਾਣਾ ਨੇ ਦੱਸਿਆ ਕਿ ਭਾਜਪਾ ਦੇ ਸੀਨੀਅਰ ਆਗੂ ਰਵਿੰਦਰ ਅਰੋੜਾ ਦੀ ਬਰਸੀ ‘ਤੇ ਅਸੀਂ ਮੱਥਾ ਟੇਕਣ ਲਈ ਆਏ ਸਨ ਤਾਂ ਕੁਝ ਲੋਕਾਂ ਵਲੋਂ ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਤੇ ਕਾਤਲਾਨਾ ਹਮਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੌਕੇ ‘ਤੇ ਖੜੇ ਲੋਕਾਂ ਨੇ ਜਾਣਕਾਰੀ ਦਿੱਤੀ ਹੈ ਕਿ ਨਿਹੰਗ ਸਿੰਘਾਂ ਦੇ ਬਾਣੇ ‘ਚ ਆਏ ਕੁਝ ਲੋਕਾਂ ਵਲੋਂ ਇਹ ਵਾਰਦਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਦੀਪ ਥਾਪਰ ਨਾਲ ਇੱਕ ਗੰਨਮੈਨ ਮੌਜੂਦ ਸੀ, ਜਿਸ ਦੀ ਵਜ੍ਹਾ ਨਾਲ ਉਨ੍ਹਾਂ ਦਾ ਬਚਾਅ ਜ਼ਰੂਰ ਹੋਇਆ ਪਰ 80 ਫੀਸਦੀ ਉਨ੍ਹਾਂ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ।

Newsline Express 

Related Articles

Leave a Comment