Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home Chandigarh ਜ਼ਿਲ੍ਹੇ ‘ਚ  ਬੂਟੇ ਲਗਾਉਣ ਦੀ ਮੁਹਿੰਮ ਦਾ ਏ.ਡੀ.ਸੀਜ਼ ਨੇ ਲਿਆ ਜਾਇਜ਼ਾ

ਜ਼ਿਲ੍ਹੇ ‘ਚ  ਬੂਟੇ ਲਗਾਉਣ ਦੀ ਮੁਹਿੰਮ ਦਾ ਏ.ਡੀ.ਸੀਜ਼ ਨੇ ਲਿਆ ਜਾਇਜ਼ਾ

by Newslineexpres@1

ਜ਼ਿਲ੍ਹੇ ‘ਚ  ਬੂਟੇ ਲਗਾਉਣ ਦੀ ਮੁਹਿੰਮ ਦਾ ਏ.ਡੀ.ਸੀਜ਼ ਨੇ ਲਿਆ ਜਾਇਜ਼ਾ
-ਬਰਸਾਤੀ ਮੌਸਮ ਨਵੇਂ ਬੂਟੇ ਲਗਾਉਣ ਲਈ ਸਭ ਤੋਂ ਢੁਕਵਾਂ : ਏ.ਡੀ.ਸੀ.
-ਪਟਿਆਲਾ ਜ਼ਿਲ੍ਹੇ ‘ਚ ਲਗਾਏ ਜਾ ਰਹੇ ਨੇ 11 ਲੱਖ ਬੂਟੇ
-ਕਿਹਾ, ਵਾਤਾਵਰਨ ਦੀ ਸੰਭਾਲ ਲਈ ਹਰ ਵਿਅਕਤੀ ਯੋਗਦਾਨ ਪਾਵੇ

ਪਟਿਆਲਾ, 8 ਜੁਲਾਈ: ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਜ਼ਿਲ੍ਹੇ ਵਿੱਚ 11 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਅੱਜ ਵਧੀਕ ਡਿਪਟੀ ਕਮਿਸ਼ਨਰਜ਼ ਨੇ ਜਾਇਜ਼ਾ ਲੈਂਦਿਆਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਖਾਲੀ ਪਏ ਖੇਤਰ ਦੀ ਪਹਿਚਾਣ ਕਰਕੇ ਤੁਰੰਤ ਬੂਟੇ ਲਗਾਉਣ ਦੀ ਕਾਰਵਾਈ ਅਰੰਭਣ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰਜ਼ ਨੇ ਕਿਹਾ ਕਿ ਬਰਸਾਤੀ ਮੌਸਮ ਬੂਟੇ ਲਗਾਉਣ ਲਈ ਸਭ ਤੋਂ ਢੁਕਵਾਂ ਹੁੰਦਾ ਹੈ ਅਤੇ ਜ਼ਿਲ੍ਹੇ ਅੰਦਰ ਇਸ ਮੌਸਮ ਦੌਰਾਨ 11 ਲੱਖ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸਕੂਲਾਂ, ਕਾਲਜਾਂ, ਅਨਾਜ ਮੰਡੀਆਂ, ਹਸਪਤਾਲਾਂ, ਪਿੰਡਾਂ ਦੀਆਂ ਫਿਰਨੀਆਂ ਤੇ ਛੱਪੜਾਂ ਦੇ ਆਲੇ ਦੁਆਲੇ ਸਮੇਤ ਜਨਤਕ ਸਥਾਨਾਂ ਦੀ ਚੋਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਸਮਾਜ ਸੇਵੀ ਜਥੇਬੰਦੀਆਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਵੀ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮੀਆਂਵਾਕੀ ਤਕਨੀਕ ਨਾਲ ਛੋਟੇ ਜੰਗਲ ਸਥਾਪਤ ਕੀਤੇ ਜਾ ਰਹੇ ਹਨ ਜਿਸ ਨਾਲ ਘੱਟ ਰਕਬੇ ਵਿੱਚ ਜ਼ਿਆਦਾ ਬੂਟੇ ਲਗਾਏ ਜਾ ਸਕਦੇ ਹਨ।
ਇਸ ਮੌਕੇ ਵਣ ਰੇਂਜ ਅਫ਼ਸਰ ਸਵਰਨ ਸਿੰਘ ਨੇ ਬੂਟੇ ਲਗਾਉਣ ਦੀ ਤਕਨੀਕੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੂਟੇ ਲਈ ਟੋਆ ਪੱਟਣ ਸਮੇਂ ਕਹੀ ਦੀ ਵਰਤੋਂ ਕੀਤੀ ਜਾਵੇ ਅਤੇ ਟੋਅੇ ਦਾ ਸਾਈਜ਼ ਡੇੜ ਫੁੱਟ ਚੌੜਾ ਤੇ ਡੇਟ ਫੁੱਟ ਡੂੰਘਾ ਰੱਖਿਆ ਜਾਵੇ ਅਤੇ ਫੇਰ ਦੁਬਾਰਾ ਟੋਅੇ ਨੂੰ ਅੱਧਾ ਮਿੱਟੀ ਨਾਲ ਭਰ ਦਿੱਤਾ ਜਾਵੇ ਇਸ ਨਾਲ ਬੂਟੇ ਨੂੰ ਜੜ ਲਗਾਉਣ ਲਈ ਨਰਮ ਮਿੱਟੀ ਪ੍ਰਾਪਤ ਹੋਵੇਗੀ ਅਤੇ ਬੂਟਾ ਜਲਦੀ ਵੱਡਾ ਹੋਵੇਗਾ। ਉਨ੍ਹਾਂ ਕਿਹਾ ਕਿ ਬੂਟਾ ਲਗਾਉਣ ਦੇ ਨਾਲ ਨਾਲ ਉਸ ਦੀ ਸੰਭਾਲ ਵੀ ਉਨ੍ਹੀ ਹੀ ਜ਼ਿਆਦਾ ਜ਼ਰੂਰੀ ਹੈ, ਇਸ ਲਈ ਲਗਾਏ ਬੂਟਿਆਂ ਦੀ ਸਾਂਭ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੀਟਿੰਗ ‘ਚ ਐਸ.ਡੀ.ਐਮ. ਨਾਭਾ ਤਰਸੇਮ ਚੰਦ ਸਮੇਤ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Related Articles

Leave a Comment