????ਐਨ.ਸੀ.ਸੀ ਏਅਰ ਵਿੰਗ ਦੇ ਸਾਲਾਨਾ ਸਿਖਲਾਈ ਕੈਂਪ ਚ ਬ੍ਰਿਗੇਡੀਅਰ ਰਾਹੁਲ ਗੁਪਤਾ ਨੇ ਕੀਤੀ ਸ਼ਿਰਕਤ
ਮੋਹਾਲੀ, 9 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਐਨ.ਸੀ.ਸੀ ਗਰੁੱਪ ਹੈੱਡਕੁਆਰਟਰ, ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 2 ਜੁਲਾਈ ਤੋਂ 11 ਜੁਲਾਈ ਤੱਕ ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਵਿਖੇ ਨੰਬਰ 3 ਪੰਜਾਬ ਏਅਰ ਸਕੁਐਡਰਨ ਦੇ ਕਮਾਂਡਿੰਗ ਅਫਸਰ ਗਰੁੱਪ ਕੈਪਟਨ ਅਜੈ ਭਾਰਦਵਾਜ (ਕੈਂਪ ਕਮਾਂਡੈਂਟ) ਦੀ ਦੇਖ-ਰੇਖ ਹੇਠ ਸਾਲਾਨਾ ਸਿਖਲਾਈ ਕੈਂਪ ‘ਚ ਅੱਜ ਏਟੀਸੀ ਕੈਂਪ 87 ਵਿੱਚ ਬ੍ਰਿਗੇਡੀਅਰ ਰਾਹੁਲ ਗੁਪਤਾ ਨੇ ਸ਼ਿਰਕਤ ਕੀਤੀ। ਇਸ ਕੈਂਪ ਵਿੱਚ ਏਅਰਫੋਰਸ ਅਧਿਕਾਰੀ ਚੰਦਨ ਨੇ ਕੈਡੇਟਸ ਨੂੰ ਰਾਇਫਲ ਪਾਰਟਸ ਬਾਰੇ ਸਿਖਲਾਈ ਦਿੱਤੀ। ਇਸ ਮੌਕੇ ਐਨਸੀਸੀ ਕੈਡੇਟਸ ਨੇ ਵੱਧ-ਚੜ੍ਹ ਕੇ ਯੋਗਦਾਨ ਦਿੱਤਾ ਅਤੇ ਬਹੁਮੁੱਲੀ ਜਾਣਕਾਰੀ ਪ੍ਰਾਪਤ ਕੀਤੀ।

ਬ੍ਰਿਗੇਡੀਅਰ ਰਾਹੁਲ ਗੁਪਤਾ ਨੇ ਕੁੱਝ ਚੁਣੇ ਹੋਏ ਐਨਸੀਸੀ ਕੈਡੇਟਸ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕਰਕੇ ਉਨ੍ਹਾਂ ਨੂੰ ਅੱਗੇ ਵਧਣ ਦੀ ਸਿੱਖਿਆ ਦਿੱਤੀ।
