newslineexpres

Home Latest News ਪੰਜਾਬ ਹਰਿਆਣਾ ਹਾਈਕੋਰਟ ਦਾ ਵੱਡਾ ਹੁਕਮ, ਇੱਕ ਹਫ਼ਤੇ ‘ਚ ਸ਼ੰਭੂ ਬਾਰਡਰ ਖੋਲ੍ਹਣ ਦਾ ਹੁਕਮ

ਪੰਜਾਬ ਹਰਿਆਣਾ ਹਾਈਕੋਰਟ ਦਾ ਵੱਡਾ ਹੁਕਮ, ਇੱਕ ਹਫ਼ਤੇ ‘ਚ ਸ਼ੰਭੂ ਬਾਰਡਰ ਖੋਲ੍ਹਣ ਦਾ ਹੁਕਮ

by Newslineexpres@1

ਚੰਡੀਗੜ੍ਹ,  10 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਵਿੱਚ ਖੋਲ੍ਹਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਹੁਕਮ ਹਰਿਆਣਾ ਸਰਕਾਰ ਨੂੰ ਦਿੱਤੇ ਹਨ। ਇਸ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਦੱਸ ਦਈਏ ਕਿ ਸ਼ੰਭੂ ਸਰਹੱਦ ਪਿਛਲੇ 5 ਮਹੀਨਿਆਂ ਤੋਂ ਬੰਦ ਹੈ। ਕਿਸਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵੱਲ ਕੂਚ ਕਰਨਾ ਚਾਹੁੰਦੇ ਸਨ, ਪਰ ਪੰਜਾਬ ਦੇ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਇੱਥੇ 7 ਲੇਅਰ ਬੈਰੀਕੇਡਿੰਗ ਕੀਤੀ ਹੋਈ ਸੀ। ਉਥੇ ਹੀ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਪੰਜਾਬ ਅਤੇ ਹਰਿਆਣਾ ਦਾ ਸਿੱਧਾ ਸੰਪਰਕ ਟੁੱਟ ਗਿਆ ਸੀ। ਅੰਬਾਲਾ ਦੇ ਵਪਾਰੀਆਂ ਨੇ ਵੀ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਆਪਣੀਆਂ ਦੁਕਾਨਾਂ ਬੰਦ ਕਰਕੇ ਆਪਣਾ ਗੁੱਸਾ ਜ਼ਾਹਿਰ ਕੀਤਾ ਸੀ। ਜਦੋਂ ਇਹ ਮਾਮਲਾ ਹਾਈਕੋਰਟ ਪਹੁੰਚਿਆ ਤਾਂ ਸ਼ੰਭੂ ਬਾਰਡਰ ‘ਤੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਜਗਜੀਤ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਨੇ ਕਿਹਾ ਸੀ ਕਿ ਇਸ ਰਾਹ ਨੂੰ ਹਰਿਆਣਾ ਸਰਕਾਰ ਨੇ ਬੰਦ ਕੀਤਾ ਹੈ। ਉਹ ਤਾਂ ਬਾਰਡਰ ‘ਤੇ ਇੱਕ ਪਾਸੇ ਬੈਠੇ ਹਨ। ਹਾਲਾਂਕਿ ਹੁਣ ਜੇਕਰ ਪੁਲਿਸ ਸ਼ੰਭੂ ਬਾਰਡਰ ਖੋਲ੍ਹਦੀ ਹੈ ਤਾਂ ਉਸ ਤੋਂ ਬਾਅਦ ਕਿਸਾਨ ਕੀ ਰਵੱਈਆ ਅਪਣਾਉਂਦੇ ਹਨ, ਇਸ ‘ਤੇ ਸਭ ਦੀ ਨਜ਼ਰ ਰਹੇਗੀ।

Related Articles

Leave a Comment