Skip to main content

newslineexpres

Joe Rogan Podcasts You Must Listen
Home Chandigarh ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੰਡੇ ਬੂਟੇ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੰਡੇ ਬੂਟੇ

by Newslineexpres@1

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੰਡੇ ਬੂਟੇ

ਪਟਿਆਲਾ, 11 ਜੁਲਾਈ: ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ।
ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਪੈਰਾ ਲੀਗਲ ਵਲੰਟੀਅਰਾਂ ਅਤੇ ਸਟਾਫ਼ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮੈਡਮ ਮਾਨੀ ਅਰੋੜਾ ਵੱਲੋਂ ਵਣ ਵਿਭਾਗ, ਪਟਿਆਲਾ ਦੇ ਸਹਿਯੋਗ ਨਾਲ 200 ਦੇ ਕਰੀਬ ਬੂਟੇ ਵੰਡੇ ਗਏ। ਇਹ ਬੂਟੇ ਪਟਿਆਲਾ ਦੇ ਵੱਖ-ਵੱਖ ਸਕੂਲਾਂ, ਪਾਰਕਾਂ ਅਤੇ ਹੋਰ ਖਾਲੀ ਥਾਵਾਂ ‘ਤੇ ਲਗਾਏ ਜਾਣਗੇ।
ਇਸ ਮੌਕੇ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਲੋਕਾਂ ਨੂੰ ਵਾਤਾਵਰਨ ਸੁਰੱਖਿਆ ਸਬੰਧੀ ਕਾਨੂੰਨਾਂ ਅਤੇ ਰੁੱਖ ਲਗਾਉਣ ਦੇ ਲਾਭਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਉਹਨਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਨਾਲਸਾ ਹੈਲਪ ਲਾਈਨ ਨੰ. 15100, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਲੋਕ ਅਦਾਲਤ ਦੇ ਲਾਭ, ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਿੱਚ 29.7.2024 ਤੋਂ 03.8.2024 ਤੱਕ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਅਤੇ 14.9.2024 ਨੂੰ ਹੋਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ।

Related Articles

Leave a Comment