ਜ਼ਿਲ੍ਹਾ ਟਾਸਕ ਫੋਰਸ ਨੇ ਵੱਖ ਵੱਖ ਸਥਾਨਾਂ ਦੀ ਕੀਤੀ ਚੈਕਿੰਗ, ਤਿੰਨ ਬੱਚਿਆਂ ਨੂੰ ਕੀਤਾ ਰੈਸਕਿਓ
ਪਟਿਆਲਾ, 11 ਜੁਲਾਈ: ਨਿਊਜ਼ਲਾਈਨ ਐਕਸਪ੍ਰੈਸ – ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜ਼ਿਲ੍ਹਾ ਟਾਸਕ ਫੋਰਸ ਪਟਿਆਲਾ ਵੱਲੋਂ ਵੱਖ ਵੱਖ ਢਾਬਿਆਂ ਅਤੇ ਦੁਕਾਨਾਂ ਵਿੱਚ ਚੈਕਿੰਗ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ ਤਿੰਨ ਬੱਚਿਆਂ ਨੂੰ ਬਾਲ ਮਜ਼ਦੂਰੀ ਕਰਦਿਆਂ ਰੈਸਕਿੳ ਕੀਤਾ ਗਿਆ ਤੇ ਬਾਲ ਭਲਾਈ ਕਮੇਟੀ, ਪਟਿਆਲਾ ਦੇ ਸਾਹਮਣੇ ਪੇਸ਼ ਕੀਤਾ ਗਿਆ।
ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਬਾਲ ਭਲਾਈ ਕਮੇਟੀ ਵੱਲੋਂ ਇਨ੍ਹਾਂ ਬੱਚਿਆਂ ਦੇ ਦਸਤਾਵੇਜ਼ ਵੈਰੀਫਾਈ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਬੱਚਿਆਂ ਦੇ ਪੁਨਰਵਸੇਬਾ ਕਰਨ ਦੀ ਪ੍ਰਕਿਰਿਆ ਕੀਤੀ ਜਾ ਰਹੀ ਹੈ ਜਿਸ ਉਪਰੰਤ ਇਨ੍ਹਾਂ ਬੱਚਿਆਂ ਨੂੰ ਵੱਖ ਵੱਖ ਸਰਕਾਰੀ ਸਕੀਮਾਂ ਨਾਲ ਜੋੜਿਆ ਜਾਵੇਗਾ। ਇਸ ਉਪਰੰਤ ਕਮੇਟੀ ਵੱਲੋਂ ਪੁਲਿਸ ਵਿਭਾਗ ਨੂੰ ਕਾਰਵਾਈ ਕਰਨ ਲਈ ਲਿਖ ਦਿੱਤਾ ਗਿਆ ਹੈ ਅਤੇ ਜੋ ਬੱਚੇ ਪੜ੍ਹਨਾ ਚਾਹੁੰਦੇ ਹਨ, ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਦੇ ਨਾਮ ਨੋਟ ਕਰਕੇ, ਇਨ੍ਹਾਂ ਬੱਚਿਆਂ ਨੂੰ ਜਲਦ ਤੋਂ ਜਲਦ ਸਕੂਲ ਵਿੱਚ ਦਾਖਲ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਸ ਟੀਮ ਵਿੱਚ ਕਿਰਤ ਵਿਭਾਗ ਤੋਂ ਲੇਬਰ ਇੰਸਪੈਕਟਰ ਹਰਮਨਪ੍ਰੀਤ ਕੌਰ, ਦੁਆਰਾ ਦੁਕਾਨਾਂ, ਢਾਬਿਆਂ ਤੇ ਬਣਦੀ ਵਿਭਾਗੀ ਕਾਰਵਾਈ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋ ਸੋਸ਼ਲ ਵਰਕਰ ਪੁਨੀਤ ਸਿੰਗਲਾ ਅਤੇ ਆਊਟਰੀਚ ਵਰਕਰ ਸ਼੍ਰੀਮਤੀ ਸ਼ਾਲਿਨੀ ਕੌਰ, ਪ੍ਰਦੀਪ ਕੁਮਾਰ ਅਤੇ ਸੁਖਦੀਪ ਸਿੰਘ, ਪੁਲਿਸ ਵਿਭਾਗ ਤੋਂ ਏ.ਐਸ.ਆਈ ਜਰਨੈਲ ਸਿੰਘ ਸ਼ਾਮਲ ਸਨ।