newslineexpres

Joe Rogan Podcasts You Must Listen
Home Latest News ਅੰਮ੍ਰਿਤਪਾਲ ਸਿੰਘ ਦਾ ਭਰਾ ਆਈਸ ਡਰੱਗ ਸਣੇ ਗ੍ਰਿਫ਼ਤਾਰ

ਅੰਮ੍ਰਿਤਪਾਲ ਸਿੰਘ ਦਾ ਭਰਾ ਆਈਸ ਡਰੱਗ ਸਣੇ ਗ੍ਰਿਫ਼ਤਾਰ

by Newslineexpres@1

ਜਲੰਧਰ, 12  ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ- ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਪੰਜਾਬ ਦੇ ਜਲੰਧਰ ਵਿੱਚ ਦੇਹਾਤੀ ਪੁਲਿਸ ਨੇ ਆਈਸ (ਨਸ਼ੇ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਿਕ ਪੁਲਿਸ ਨੇ ਹਰਪ੍ਰੀਤ ਸਿੰਘ ਕੋਲੋਂ ਕਰੀਬ 5 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ ਹੈ। ਜਲੰਧਰ ਦੇਹਾਤੀ ਪੁਲਿਸ ਦੇ ਐਸਐਸਪੀ ਅੰਕੁਰ ਗੁਪਤਾ ਨੇ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ- ਜਲਦੀ ਹੀ ਅਸੀਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਾਂਗੇ।  ਜਲੰਧਰ ਪੁਲਿਸ ਕੁਝ ਹੀ ਸਮੇਂ ਵਿੱਚ ਇਸ ਬਾਰੇ ਪ੍ਰੈਸ ਕਾਨਫਰਸ ਕਰ ਵਿਸਤਾਰ ਵਿੱਚ ਜਾਣਕਾਰੀ ਦੇ ਸਕਦੀ ਹੈ। ਇਸ ਬਾਰੇ ਪੁਲਿਸ ਅਧਿਕਾਰੀਆਂ ਕਿਹਾ ਕਿ ਮੌਕੇ ਦੀ ਵੀਡੀਓ ਗ੍ਰਾਫੀ ਵੀ ਕੀਤੀ ਗਈ ਹੈ। ਜਿਸ ਵਿਚ ਸਾਫ ਨਜ਼ਰ ਆ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਭਰਾ ਨੇ ਨਸ਼ਾ ਕੀਤਾ ਹੋਇਆ ਹੈ। ਉਥੇ ਹੀ ਦੂਜੇ ਪਾਸੇ ਮਾਮਲੇ ਸਬੰਧੀ ਪਰਿਵਾਰ ਵੱਲੋਂ ਅਜੇ ਤਕ ਕੋਈ ਸਫਾਈ ਸਾਹਮਣੇ ਨਹੀਂ ਆਈ ਹੈ।

Related Articles

Leave a Comment