Skip to main content

newslineexpres

Home Chandigarh ???? ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਸਤ, ਉਲਟੀਆਂ, ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਅਧਿਕਾਰੀਆਂ ਨੂੰ ਮੁਸਤੈਦੀ ਵਰਤਣ ਦੇ ਆਦੇਸ਼

???? ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਸਤ, ਉਲਟੀਆਂ, ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਅਧਿਕਾਰੀਆਂ ਨੂੰ ਮੁਸਤੈਦੀ ਵਰਤਣ ਦੇ ਆਦੇਸ਼

by Newslineexpres@1

???? ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਸਤ, ਉਲਟੀਆਂ, ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਅਧਿਕਾਰੀਆਂ ਨੂੰ ਮੁਸਤੈਦੀ ਵਰਤਣ ਦੇ ਆਦੇਸ਼

???? ਡਿਪਟੀ ਕਮਿਸ਼ਨਰ ਤੇ ਸਿਵਲ ਸਰਜਨ ਸਮੇਤ ਹੋਰ ਅਧਿਕਾਰੀਆਂ ਨਾਲ ਬੈਠਕ, ਪਾਤੜਾਂ, ਝਿੱਲ ਤੇ ਨਿਊ ਮਹਿੰਦਰਾ ਕਲੋਨੀ ਦੀ ਰਿਪੋਰਟ ਤਲਬ

???? ਲੋਕਾਂ ਨੂੰ ਪੀਣ ਵਾਲੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਫੀਲਡ ‘ਚ ਹੀ ਰਹਿਣ ਦੇ ਨਿਰਦੇਸ਼

ਪਟਿਆਲਾ 15 ਜੁਲਾਈ:  ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਦਸਤ ਤੇ ਉਲਟੀਆਂ, ਡੇਂਗੂ, ਮਲੇਰੀਆ, ਚਿਕਨਗੁਨੀਆ ਤੋਂ ਬਚਾਉਣ ਲਈ ਸਿਹਤ ਵਿਭਾਗ ਸਮੇਤ ਨਗਰ ਨਿਗਮ, ਨਗਰ ਕੌਂਸਲਾਂ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਫੀਲਡ ‘ਚ ਹੀ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਸਿਹਤ ਮੰਤਰੀ ਨੇ ਪਾਤੜਾਂ ਦੇ ਵਾਰਡ ਨੰਬਰ 15, ਝਿੱਲ ਤੇ ਨਾਲ ਲੱਗਦੇ ਇਲਾਕੇ ਅਤੇ ਨਿਊ ਮਹਿੰਦਰਾ ਕਲੋਨੀ ਵਿੱਚ ਉਲਟੀਆਂ ਤੇ ਦਸਤਾਂ ਦੇ ਮਰੀਜ ਆਉਣ ਦਾ ਵੀ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਇਨ੍ਹਾਂ ਇਲਾਕਿਆਂ ਵਿੱਚ ਮੁਸਤੈਦੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ।

ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਸਿਵਲ ਸਰਜਨ ਡਾ. ਸੰਜੇ ਗੋਇਲ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਦੀ ਸਿਹਤ ਦਾ ਖਿਆਲ ਰੱਖਣ ਸਬੰਧੀ ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਨੇ ਪ੍ਰਭਾਵਤ ਇਲਾਕਿਆ ਦੀ ਰਿਪੋਰਟ ਤਲਬ ਕਰਦਿਆਂ ਕਿਹਾ ਕਿ ਲੋਕਾਂ ਦੀ ਸਿਹਤ ਦੇ ਮਾਮਲੇ ‘ਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪ੍ਰਭਾਵਤ ਇਲਾਕਿਆਂ ਵਿੱਚ ਤੇਜੀ ਨਾਲ ਪੀਣ ਵਾਲੇ ਪਾਣੀ ਦੇ ਬਦਲਵੇਂ ਸਰੋਤ (ਟੈਂਕਰ ਨਾਲ ਪਾਣੀ) ਮੁਹੱਈਆ ਕਰਵਾਏ ਜਾਣ ਸਮੇਤ ਓ.ਆਰ.ਐਸ. ਦੇ ਪੈਕੇਟ ਅਤੇ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਜਾਣ। ਇਸ ਤੋਂ ਬਿਨ੍ਹਾਂ ਸਿਹਤ ਵਿਭਾਗ ਦੀਆਂ ਟੀਮਾਂ ਵੀ ਇਨ੍ਹਾਂ ਇਲਾਕਿਆਂ ਵਿੱਚ ਤਾਇਨਾਤ ਰਹਿਣ ਤਾਂ ਕਿ ਲੋਕਾਂ ਨੂੰ ਮੈਡੀਕਲ ਸਹੂਲਤ ਵੀ ਤੁਰੰਤ ਮਿਲ ਸਕੇ। ਸਿਹਤ ਵਿਭਾਗ ਨੇ ਦੱਸਿਆ ਕਿ ਪ੍ਰਭਾਵਤ ਇਲਾਕਿਆਂ ਵਿੱਚ ਸਰਵੇ ਕਰਵਾ ਕੇ ਸਟੂਲ ਤੇ ਪਾਣੀ ਦੇ ਸੈਂਪ ਲੈ ਕੇ ਜਾਂਚ ਲਈ ਭੇਜੇ ਗਏ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਦੌਰਾਨ ਪੀਣ ਵਾਲੇ ਪਾਣੀ ਤੋਂ ਹੋਣ ਬਿਮਾਰੀਆਂ ਸਮੇਤ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਆਦਿ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ, ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗ ਆਪਸੀ ਤਾਲਮੇਲ ਨਾਲ ਲੋਕਾਂ ਤੱਕ ਪਹੁੰਚ ਬਣਾਉਣ ਤਾਂ ਕਿ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇ ਕਿ ਪੀਣ ਲਈ ਸਾਫ਼ ਪਾਣੀ ਦੀ ਹੀ ਵਰਤੋਂ ਕੀਤੀ ਜਾਵੇ ਤੇ ਆਲੇ-ਦੁਆਲੇ ਦੀ ਸਾਫ਼ ਸਫਾਈ ‘ਤੇ ਜ਼ੋਰ ਦਿੱਤਾ ਜਾਵੇ ਤੇ ਬਿਮਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜੇ ਦੇ ਆਮ ਆਦਮੀ ਕਲੀਨਿਕ ਜਾਂ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।

ਇਸ ਮੌਕੇ ਕਰਨਲ ਜੇ.ਵੀ. ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ, ਜਿਲ੍ਹਾ ਐਪੀਡੈਮੋਲੋਜਿਸਟ ਡਾ. ਸੁਮੀਤ ਸਿੰਘ, ਡਾ. ਦਿਵਜੋਤ ਸਿੰਘ ਸਮੇਤ ਜਲ ਸਪਲਾਈ ਵਿਭਾਗ ਤੇ ਸੀਵਰੇਜ ਬੋਰਡ, ਪੰਚਾਇਤੀ ਰਾਜ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਫੋਟੋ ਕੈਪਸ਼ਨ-ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਮੀਟਿੰਗ ਕਰਦੇ ਹੋਏ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਹੋਰ ਅਧਿਕਾਰੀ ਵੀ ਨਜ਼ਰ ਆ ਰਹੇ ਹਨ।

Related Articles

Leave a Comment